ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿਚ ਕੀਤੀ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ ਮੋਹਾਲੀ, 28 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ ਵਿਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਕਿਸ ਮਾਮਲੇ ਵਿਚ ਕੀਤੀ ਗਈ ਹੈ ਚਾਰਜਸ਼ੀਟ ਦਾਇਰ ਵਿਜੀਲੈਂਸ ਵਲੋਂ ਜੋ ਮੋਹਾਲੀ ਅਦਾਲਤ ਵਿਚ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਉਹ ਹਰਪ੍ਰੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਜੋ ਚਾਰਜਸ਼ੀਟ ਦਾਇਰ ਕੀਤੀ ਹੈ ਉਹ ਪੂਰੇ 11 ਹਜ਼ਾਰ ਪੇਜਾਂ ਤੱਕ ਦੀ ਦੱਸੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਇੱਕ ਟਰੰਕ ਲੈ ਕੇ ਅਦਾਲਤ ਵਿੱਚ ਪਹੁੰਚਿਆ। ਚਾਰਜਸ਼ੀਟ ਵਿੱਚ ਮਜੀਠੀਆ ਅਤੇ ਗੁਲਾਟੀ ਵਿਚਕਾਰ ਲੈਣ-ਦੇਣ ਦਾ ਵੇਰਵਾ ਹੈ । ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ।
