

ਬਰਖਾਸਤ ਪੁਲਸ ਮੁਲਾਜਮ ਅਮਨਦੀਪ ਕੌਰ ਤੋਂ ਵਿਜੀਲੈਂਸ ਕੀਤੀ ਪੁੱਛਗਿੱਛ ਅਮਨਦੀਪ ਕੌਰ ਆਮਦਨ ਦੇ ਜਾਣੇ ਪਛਾਣੇ ਸਰੋਤਾਂ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਅਮਨਦੀਪ ਕੌਰ ਦੀ 1 ਕਰੋੜ 35 ਲੱਖ 39 ਹਜ਼ਾਰ 588 ਰੁਪਏ ਜਾਇਦਾਦ ਫ੍ਰੀਜ ਕਰਨ ਦੇ ਹੁਕਮ ਚੰਡੀਗੜ੍ਹ, 26 ਮਈ 2025 : ਪੰਜਾਬ ਪੁਲਸ ਦੀ ਬਰਖਾਸਤ ਮੁਲਾਜਮ ਅਮਨਦੀਪ ਕੌਰ ਦੀ ਆਮਦਨ ਨਾਲੋਂ ਵਧ ਜਾਇਦਾਦ ਦੇ ਸਰੋਤਾਂ ਤਹਿਤ ਵਿਜੀਲੈਂਸ ਵਲੋਂ ਕੀਤੀ ਗਈ ਪੁੱਛਗਿੱਛ ਵਿਚ ਸਾਹਮਣੇ ਆਈ ਜਾਣੇ ਪਛਾਣੇ ਸਰੋਤਾਂ ਤੋਂ ਵਧ ਜਾਇਦਾਦ ਦੇ ਚਲਦਿਆਂ ਜਿਥੇ ਉਸ ਖਿਲਾਫ਼ ਬਠਿੰਡਾ ਰੇਂਜ ਦੇ ਪੁਲਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ, ਉਥੇ ਉਸਦੀ 1 ਕਰੋੜ 35 ਲੱਖ 39 ਹਜ਼ਾਰ ਰੁਪਏ ਦੀ ਜਾਇਦਾਦ ਫ੍ਰੀਜ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ । ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੀਰੋ ਟੋਲਰੈਂਸ ਦੇ ਆਧਾਰ ਤੇ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਜਿਥੇ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਥੇ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ । ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1 ਕਰੋੜ 8 ਲੱਖ 37 ਹਜ਼ਾਰ 550 ਰੁਪਏ ਦੇ ਮੁਕਾਬਲੇ ਉਸਦਾ ਖਰਚਾ 1 ਕਰੋੜ 39 ਲੱਖ 64 ਹਜ਼ਾਰ 802 ਰੁਪਏ 97 ਪੈਸੇ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31 ਲੱਖ 27 ਹਜ਼ਾਰ 252 ਰੁਪਏ 97 ਪੈਸੇ ਅਤੇ ਉਸਦੀ ਜਾਇਜ਼ ਕਮਾਾਈ ਤੋਂ 28.85 ਫੀਸਦੀ ਵੱਧ ਹੈ । ਬੁਲਾਰੇ ਨੇ ਦੱਸਿਆ ਕਿ ਕਿ ਜਾਂਚ ਵਿਚ ਸਾਹਮਣੇ ਆਏ ਤੱਥਾਂ ਦੇ ਆਧਾਰ `ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ 13 (2) ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.