post

Jasbeer Singh

(Chief Editor)

Punjab

ਵਿਜੀਲੈਂਸ ਨੇ ਕੀਤਾ ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਦੇ ਚਲਦਿਆਂ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀ

post-img

ਵਿਜੀਲੈਂਸ ਨੇ ਕੀਤਾ ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਦੇ ਚਲਦਿਆਂ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿ਼ਲਾਫ਼ ਕੇ ਦਰਜ ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ ਐਸ. ਡੀ. ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ. ਓ.) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ. ਆਰ. ਓ.) ਬਲਾਕ ਘੱਲ ਖੁਰਦ, ਫਿਰੋਜਪੁਰ, ਅਤੇ ਉੱਥੋਂ ਦੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਉਪਰੋਕਤ ਕੇਸ ਵਿੱਚ ਗੁਲਾਬ ਸਿੰਘ ਐਸ. ਡੀ. ਓ. ਪਹਿਲਾਂ ਹੀ ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ ਤੇ ਉਪਰੋਕ ਕੇਸ ਵਿਚ ਸਹਿ-ਮੁਲਜ਼ਮ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕੀਤਾ ਹੋਇਆ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਇੱਕ ਸਿ਼ਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ । ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਵਲੋਂ ਪਿੰਡ ਤੂਤ, ਜਿਲ੍ਹਾ ਫਿਰੋਜਪੁਰ ਦੀ ਸਰਪੰਚੀ ਚੋਣ ਲਈ ਅਤੇ ਸੁਖਜੀਤ ਕੌਰ, ਰਸ਼ਪਾਲ ਸਿੰਘ, ਮਨਜੀਤ ਕੌਰ ਅਤੇ ਜਗਮੋਹਨ ਸਿੰਘ ਵੱਲੋਂ ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜਦਗੀ ਫਾਰਮ ਭਰੇ ਸਨ। ਫਾਰਮ ਭਰਨ ਤੋਂ ਬਾਅਦ ਸ਼ਿਕਾਇਤਕਰਤਾ ਨੇ ਫਾਰਮਾਂ ਦੇ ਸਬੰਧ ਵਿੱਚ ਉਕਤ ਦੋਸ਼ੀ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ. ਆਰ. ਓ.) ਬਲਾਕ ਘੱਲ ਖੁਰਦ, ਫਿਰੋਜਪੁਰ ਦੇ ਘਰ ਪਿੰਡ ਵਜੀਦਪੁਰ ਵਿਖੇ ਗਿਆ, ਜਿੱਥੇ ਉਸਨੂੰ ਦੋਸ਼ੀ ਗੁਲਾਬ ਸਿੰਘ, ਐਸ. ਡੀ. ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਵੀ ਮਿਲਿਆ। ਦੋਵਾਂ ਰਿਟਰਨਿੰਗ ਅਫਸਰਾਂ ਨੇ ਸ਼ਿਕਾਇਤਕਰਤਾ ਪਾਸੋਂ ਨਾਮਜ਼ਦਗੀ ਫਾਰਮ ਰੱਦ ਨਾ ਕਰਨ ਬਦਲੇ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਨੂੰ ਇਹ ਰਕਮ ਦੇਣ ਲਈ ਕਿਹਾ । ਸ਼ਿਕਾਇਤਕਰਤਾ ਨੇ ਆਪਣੇ ਭਰਾ ਜਗਦੇਵ ਸਿੰਘ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਉਕਤ ਰਾਹੁਲ ਨਾਰੰਗ ਨੂੰ 15 ਲੱਖ ਰੁਪਏ ਦੇ ਦਿੱਤੇ ਤਾਂ ਰਾਹੁਲ ਨਾਰੰਗ ਨੂੰ ਜਦੋਂ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਮੈਂਬਰਾਂ ਸਬੰਧੀ ਪੁੱਛਿਆ ਤਾਂ ਰਾਹੁਲ ਨਾਰੰਗ ਨੇ 8 ਲੱਖ ਰੁਪਏ (ਪ੍ਰਤੀ ਮੈਂਬਰ 2 ਲੱਖ ਰੁਪਏ) ਹੋਰ ਅਦਾਇਗੀ ਬਤੌਰ ਰਿਸ਼ਵਤ ਦੇਣ ਲਈ ਕਿਹਾ । ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਦੌਰਾਨ ਦੋਸ਼ੀ ਗੁਲਾਬ ਸਿੰਘ ਐਸ. ਡੀ. ਓ. ਅਤੇ ਦੋਸ਼ੀ ਦਵਿੰਦਰ ਸਿੰਘ ਸਬ-ਇੰਸਪੈਕਟਰ ਦੁਆਰਾ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਰਾਹੁਲ ਨਾਰੰਗ, ਮਾਲਕ ਨਿਵੇਦਿਅਮ ਹੋਟਲ ਨਾਲ ਸ਼ਾਹਬਾਜ਼ ਹੋ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਪਾਸੋਂ 23 ਲੱਖ ਰੁਪਏ ਹਾਸਲ ਕਰਨ ਦੇ ਦੋਸ਼ ਸਾਹਮਣੇ ਆਏ ਹਨ ਜਿਸ ਕਰਕੇ ਵਿਜੀਲੈਂਸ ਬਿਊਰੋ ਫਿਰੋਜਪੁਰ ਰੇਂਜ ਦੇ ਥਾਣੇ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Related Post