
ਪੰਜਾਬੀ ਖ਼ਬਰਾਂ ਚੋਣਾਂ ਲੋਕ ਸਭਾ ਵਿਕਰਮਜੀਤ ਸਿੰਘ ਚੌਧਰੀ ਤੇ ਤਜਿੰਦਰ ਸਿੰਘ ਬਿੱਟੂ ਨੂੰ ਮਿਲੀ ਵੀਆਈਪੀ ਸੁਰੱਖਿਆ, ਗ੍ਰਹਿ
- by Aaksh News
- April 26, 2024

ਕਰਮਜੀਤ ਕੌਰ ਤੇ ਬਿੱਟੂ ਹੁਣੇ ਭਾਜਪਾ ’ਚ ਸ਼ਾਮਲ ਹੋਏ ਹਨ। ਸੂਤਰਾਂ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਨੂੰ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਮੁਹੱਈਆ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਤਿੰਨ ਸਾਬਕਾ ਆਗੂਆਂ, ਜਿਨ੍ਹਾਂ ’ਚੋਂ ਦੋ ਹੁਣੇ ਜਿਹੇ ਭਾਜਪਾ ’ਚ ਸ਼ਾਮਲ ਹੋਏ ਹਨ, ਨੂੰ ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਨੀਮ ਫ਼ੌਜੀ ਕਮਾਂਡੋਜ਼ ਦਾ ਵੀਆਈਪੀ ਸੁਰੱਖਿਆ ਕਵਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਵਿਕਰਮਜੀਤ ਸਿੰਘ ਚੌਧਰੀ, ਉਨ੍ਹਾਂ ਦੀ ਮਾਂ ਕਰਮਜੀਤ ਕੌਰ ਚੌਧਰੀ ਤੇ ਤਜਿੰਦਰ ਸਿੰਘ ਬਿੱਟੂ ਨੂੰ ਕੇਂਦਰੀ ਖ਼ੁਫ਼ੀਆ ਏਜੰਸੀਆਂ ਵੱਲੋਂ ਖ਼ਤਰੇ ਦਾ ਪਤਾ ਲੱਗਣ ਕਾਰਨ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕਰਮਜੀਤ ਕੌਰ ਤੇ ਬਿੱਟੂ ਹੁਣੇ ਭਾਜਪਾ ’ਚ ਸ਼ਾਮਲ ਹੋਏ ਹਨ। ਸੂਤਰਾਂ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਨੂੰ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਮੁਹੱਈਆ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।