post

Jasbeer Singh

(Chief Editor)

Patiala News

ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਿਤ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾ

post-img

ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਿਤ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸੰਗਰੂਰ, 11 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਉਣ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਅਜਿਹੀਆਂ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅਜਿਹੀਆਂ ਵਿਲੇਜ ਡਿਫੈਂਸ ਕਮੇਟੀਆਂ ਭਾਈਚਾਰਕ ਸਾਂਝ, ਪੁਲਿਸ ਅਤੇ ਜਨਤਾ ਦਰਮਿਆਨ ਪਾੜਾ ਘਟਾਉਣ, ਪੁਲਿਸ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਲਾਭਦਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਹਰਕਤਾਂ ਬਾਰੇ ਪੁਲਿਸ ਨਾਲ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ । ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਵਿਲੇਜ ਡਿਫੈਂਸ ਕਮੇਟੀਆਂ ਜ਼ਿਲ੍ਹਾ ਸੰਗਰੂਰ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਅਤੇ ਮੁੱਖ ਥਾਣਾ ਅਫ਼ਸਰਾਂ ਨਾਲ ਰਾਬਤਾ ਕਾਇਮ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ ਤੇ ਉਪ ਕਪਤਾਨ ਪੁਲਿਸ ਨਾਲ ਮਿਲ ਕੇ ਨਸ਼ੇ ਦੀ ਰੋਕਥਾਮ ਲਈ ਪੂਰੇ ਯਤਨ ਕਰਨਗੀਆਂ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਸ ਬਾਬਤ ਸਮੂਹ ਅਧਿਕਾਰੀ ਸਬ ਡਵੀਜਨ, ਥਾਣਾ, ਬਲਾਕ ਅਤੇ ਪਿੰਡ ਪੱਧਰ ਉੱਪਰ ਹਰ ਮਹੀਨੇ 2 ਮੀਟਿੰਗਾਂ ਕਰਨਗੇ ਤਾਂ ਜੋ ਲਗਾਤਾਰ ਪ੍ਰਗਤੀ ਦੀ ਸਮੀਖਿਆ ਹੋ ਸਕੇ।

Related Post