
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ ਨਿਭਾਉਣਗੀਆਂ ਅਹਿਮ ਭੂਮਿਕਾ : ਡਿਪਟੀ ਕ
- by Jasbeer Singh
- April 29, 2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ ਨਿਭਾਉਣਗੀਆਂ ਅਹਿਮ ਭੂਮਿਕਾ : ਡਿਪਟੀ ਕਮਿਸ਼ਨਰ -ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ 'ਪਿੰਡਾਂ ਦੇ ਪਹਿਰੇਦਾਰ' 4 ਮਈ ਨੂੰ ਕਰਨਗੇ ਬੈਠਕਾਂ -ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਖਿਲਾਫ਼ ਪਿੰਡ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕਰਨਗੀਆਂ : ਡਾ. ਪ੍ਰੀਤੀ ਯਾਦਵ ਪਟਿਆਲਾ, 29 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡ ਵਿੱਚ 4 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਦੀਆਂ ਵਿਸ਼ੇਸ਼ ਮੀਟਿੰਗਾਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 4 ਮਈ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਵੱਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪਿੰਡ ਵਾਲਿਆਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪਟਿਆਲਾ ਜ਼ਿਲ੍ਹਾ ਮੋਹਰੀ ਭੂਮਿਕਾ ਨਿਭਾਵੇਗਾ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡ ਪੱਧਰ 'ਤੇ 'ਪਿੰਡ ਦੇ ਪਹਿਰੇਦਾਰ' ਸਿਰਲੇਖ ਹੇਠ ਬਣਾਈਆਂ ਜਾ ਰਹੀਆਂ ਵਿਲੇਜ ਡਿਫੈਂਸ ਕਮੇਟੀਆਂ ਵਿੱਚ ਪਿੰਡ ਦਾ ਸਰਪੰਚ, ਆਂਗਣਵਾੜੀ ਵਰਕਰ, ਆਸ਼ਾ ਵਰਕਰ, ਪੰਚਾਇਤ ਸਕੱਤਰ ਤੇ ਜ਼ੈਲਦਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਆਪਣੇ ਅਧੀਨ ਪੈਂਦੇ ਪਿੰਡਾਂ ਵਿੱਚ 'ਪਿੰਡਾਂ ਦੇ ਪਹਿਰੇਦਾਰ' ਸਿਰਲੇਖ ਹੇਠ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਬੀ.ਡੀ.ਪੀ.ਓ ਵੱਲੋਂ ਹੀ 4 ਮਈ ਨੂੰ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 4 ਮਈ ਨੂੰ ਕਰਵਾਈਆਂ ਜਾਣ ਵਾਲੀਆਂ ਮੀਟਿੰਗਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ 'ਚ ਸ਼ਾਮਲ ਕਰਨਾ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਮੇਤ ਭਾਈਚਾਰਕ ਪੱਧਰ 'ਤੇ ਚੌਕਸੀ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਵਿਲੇਜ ਡਿਫੈਂਸ ਕਮੇਟੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ 'ਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਪੂਰਨ ਖਾਤਮੇ ਲਈ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਜ਼ਰੂਰਤ ਹੈ ਤੇ ਇਹ ਸਾਰੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਨਸ਼ਾ ਵੇਚਣ ਵਾਲਿਆਂ 'ਤੇ ਹੀ ਬਾਜ ਅੱਖ ਰੱਖਣਗੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਆਪਣਾ ਸਹਿਯੋਗ ਦੇਣਗੀਆਂ।
Related Post
Popular News
Hot Categories
Subscribe To Our Newsletter
No spam, notifications only about new products, updates.