post

Jasbeer Singh

(Chief Editor)

Patiala News

ਨਸ਼ਾ ਮੁਕਤੀ ਯਾਤਰਾ ਰਾਹੀਂ ਪਿੰਡ ਹੋ ਰਹੇ ਨਸ਼ਾ ਮੁਕਤ: ਡਾ. ਬਲਬੀਰ ਸਿੰਘ

post-img

ਨਸ਼ਾ ਮੁਕਤੀ ਯਾਤਰਾ ਰਾਹੀਂ ਪਿੰਡ ਹੋ ਰਹੇ ਨਸ਼ਾ ਮੁਕਤ: ਡਾ. ਬਲਬੀਰ ਸਿੰਘ ਨੌਜਵਾਨ ਨਸ਼ੇ ਵਿਰੁੱਧ ਲੜਾਈ ਵਿੱਚ ਹੋ ਰਹੇ ਹਨ ਸ਼ਾਮਲ ਪਟਿਆਲਾ 31 ਮਈ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਹਿਰਦਾਪੁਰ, ਕਿਸ਼ਨਗੜ੍ਹ, ਸਿੰਭੜੋ, ਅੱਲੋਵਾਲ, ਲੌਟ ਅਤੇ ਦੰਦਰਾਲਾ ਪਿੰਡਾਂ 'ਚ ਨਸ਼ਾ ਮੁਕਤੀ ਯਾਤਰਾ ਦੌਰਾਨ ਦੌਰਾ ਕਰਦਿਆਂ ਦਾਅਵਾ ਕੀਤਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਨਸ਼ਾ ਮੁਕਤ ਹੋਣ ਦੀ ਰਾਹ 'ਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਮੰਤਰੀ ਅਤੇ ਵਿਧਾਇਕ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਸ਼ੇ ਖ਼ਿਲਾਫ਼ ਇਕਜੁੱਟ ਕਰ ਰਹੇ ਹਨ । ਡਾ: ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਭਰਵਾਂ ਹੁੰਘਾਰਾ ਮਿਲ ਰਿਹਾ ਹੈ । ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀ ਜਦੋ ਨਸ਼ੇ ਦਾ ਜੜ੍ਹ ਤੋ ਖਾਤਮਾ ਹੋ ਜਾਵੇਗਾ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀ ਸੰਗਤ, ਆਦਤਾਂ ਅਤੇ ਖਾਣ ਪੀਣ ਤੇ ਨਜ਼ਰ ਰੱਖਣ । ਡਾ: ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਓ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕੀਤਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ । ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ ਇਸ ਲੜਾਈ ਨੂੰ ਸਫ਼ਲ ਬਣਾਉਣ ਲਈ ਡਿਫੈਂਸ ਕਮੇਟੀਆਂ ਦਾ ਸਹਿਯੋਗ ਕਰਕੇ ਇੱਕਜੁਟਤਾ ਦਿਖਾਈ ਜਾਵੇ । ਇਸ ਮੌਕੇ ਜੈ ਸ਼ੰਕਰ ਸ਼ਰਮਾ, ਬੇਅੰਤ ਸਿੰਘ, ਬਲਕਾਰ ਸਿੰਘ, ਕੁਲਵੰਤ ਕੌਰ ਬਰਾੜ , ਸੁਖਚੈਨ ਸਿੰਘ ,ਰਛਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪੰਚ, ਅਤੇ ਸਰਪੰਚ ਹਾਜ਼ਰ ਸਨ ।

Related Post