post

Jasbeer Singh

(Chief Editor)

Patiala News

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

post-img

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ ਪਟਿਆਲਾ, 18 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਦੇ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਨਿੱਜੀ ਤੌਰ 'ਤੇ ਹਰ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ । ਇਸ ਮੌਕੇ ਉਨ੍ਹਾਂ ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਬੰਦੀਆਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਹਦਾਇਤ ਕੀਤੀ ਕਿ ਜੇਲ 'ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੈਂਬਰ ਸਕੱਤਰ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ । ਆਪਣੇ ਦੌਰੇ ਦੌਰਾਨ ਉਨ੍ਹਾਂ ਕਢਾਈ ਸਿਖਲਾਈ ਕੇਂਦਰ, ਬਿਊਟੀਸ਼ੀਅਨ ਸਿਖਲਾਈ ਕੋਰਸ ਸੈਂਟਰ ਅਤੇ ਬੇਕਰੀ ਸਿਖਲਾਈ ਕੋਰਸ ਸੈਂਟਰ ਦਾ ਦੌਰਾ ਕੀਤਾ, ਜੋ ਕਿ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿੱਚ ਕੈਦੀਆਂ ਲਈ ਚਲਾਏ ਜਾ ਰਹੇ ਹਨ । ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ,ਜਿਸ ਦਾ ਉਦਘਾਟਨ ਸ. ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਨਾਲ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਕੁੱਲ 140 ਕੈਦੀਆਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਜੱਜ ਸਾਹਿਬਾਨ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਬੂਟੇ ਵੀ ਲਗਾਏ ਗਏ। ਸ਼. ਮਨਜਿੰਦਰ ਸਿੰਘ ਮੈਂਬਰ ਸਕੱਤਰ ਨੇ ਕਿਹਾ ਕਿ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਾਨੂੰ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ।

Related Post