ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਵਿੱਚ ਕਿੱਤਾ ਮੁਖੀ ਸਿਖ਼ਲਾਈ ਆਰ ਸੇਟੀ ਵਿਖੇ ਸ਼ੁਰੂ
- by Jasbeer Singh
- June 27, 2025
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਵਿੱਚ ਕਿੱਤਾ ਮੁਖੀ ਸਿਖ਼ਲਾਈ ਆਰ ਸੇਟੀ ਵਿਖੇ ਸ਼ੁਰੂ ਸੰਗਰੂਰ, 27 ਜੂਨ : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ, ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਮੁੜ ਵਸੇਬਾ ਕੇਂਦਰ, ਘਾਬਦਾਂ ਵਿਖੇ ਨਸ਼ਾ ਪੀੜਤਾਂ ਲਈ ਪੇਂਡੂ ਸਵੈ-ਰੋਜ਼ਗਾਰ ਸਿਖ਼ਲਾਈ ਕੇਂਦਰ (ਆਰ ਸੇਟੀ) ਵੱਲੋਂ 15 ਪ੍ਰਾਰਥੀਆਂ ਨੂੰ ਕੁੱਤਾ ਮੁਖੀ ਕੋਰਸ ਸ਼ੁਰੂ ਕੀਤਾ ਗਿਆ। ਇਸ ਦਾ ਉਦਘਟਾਨ ਕਰਦਿਆਂ ਉੱਪ ਮੰਡਲ ਮੈਜਿਸਟਰੇਟ ਸੰਗਰੂਰ ਸ਼੍ਰੀ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਨੇ ਕਿਹਾ ਇਸ ਤਰ੍ਹਾਂ ਦਾ ਕਿੱਤਾ ਮੁਖੀ ਕੋਰਸ ਕਰਕੇ ਇਹ ਵਰਗ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਆਉਦਾ ਹੈ ਅਤੇ ਆਪਣਾ ਕੰਮ ਸ਼ੁਰੂ ਕਰਕੇ ਚੰਗੀ ਕਮਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨਸ਼ਾਂ ਪੀੜਤਾ ਨੂੰ ਨਸ਼ੇ ਦੀ ਲਾਹਨਤ ਨੂੰ ਛੱਡ ਕੇ ਆਪਣੇ ਰੋਜ਼ਗਾਰ ਸ਼ੁਰੂ ਕਰਕੇ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਪਹਿਲਾਂ ਟੇ੍ਨਿੰਗ ਪੂਰੀ ਕਰ ਚੁੱਕੇ 19 ਪ੍ਰਾਰਥੀਆਂ ਨੂੰ ਸਰਟੀਫਿਕੇਟ ਵੀ ਵੰਢੇ ਗਏ। ਇਸ ਮੌਕੇ ਤੇ ਸ਼੍ਰੀਮਤੀ ਸਿੰਪੀ ਸਿੰਗਲਾ, ਜ਼ਿਲ੍ਹਾ ਰੋਜ਼ਗਾਰ ਅਫਸਰ, ਸੰਗਰੂਰ nsy ਰੋਜ਼ਗਾਰ ਦਫਤਰ ਵਿੱਚ ਮਿਲਣ ਵਾਲੀਆਂ ਸਹੂਲਤਾਂ ਅਤੇ ਕਿੱਤਾ ਮੁਖੀ ਸਿਖਲਾਈ ਬਾਰੇ ਦੱਸਿਆ। ਉਨ੍ਹਾਂ ਨਾਲ ਹੀ ਨਸ਼ਾ ਪੀੜਤ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਪਣਾਉਣ ਲਈ ਜਾਗਰੂਕ ਕੀਤਾ ਅਤੇ ਇਸ ਮੌਕੇ ਸ਼ਾਮਿਲ ਹੋਏ ਸਾਰੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ।
