
ਵਾਲੀਬਾਲ ਵਿੱਚ ਫੀਲਖਾਨਾ, ਪਸਿਆਣਾ, ਸ਼ੇਖੂਪੁਰ, ਸ਼ੇਰਮਾਜਰਾ, ਮੈਣ ਅਤੇ ਖੋ-ਖੋ ਵਿੱਚ ਧਬਲਾਨ ਛਾਇਆ
- by Jasbeer Singh
- August 23, 2025

ਵਾਲੀਬਾਲ ਵਿੱਚ ਫੀਲਖਾਨਾ, ਪਸਿਆਣਾ, ਸ਼ੇਖੂਪੁਰ, ਸ਼ੇਰਮਾਜਰਾ, ਮੈਣ ਅਤੇ ਖੋ-ਖੋ ਵਿੱਚ ਧਬਲਾਨ ਛਾਇਆ ਪਟਿਆਲਾ, 23 ਅਗਸਤ 2025 : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਜ਼ੋਨਲ ਅੰਡਰ-14 (ਲੜਕੇ) ਖੋ-ਖੋ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਧਬਲਾਨ ਨੇ ਪਹਿਲਾ, ਬੁੱਢਾ ਦਲ ਪਬਲਿਕ ਸਕੂਲ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਲਲੋਛੀ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਖੋ-ਖੋ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਧਬਲਾਨ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਲੋਛੀ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੇ) ਵਾਲੀਬਾਲ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਮੈਣ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੈਣ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਵਾਲੀਬਾਲ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਅਤੇ ਗੁਰੁ ਨਾਨਕ ਫਾਉਂਡੈਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-19 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਮਮਤਾ ਰਾਣੀ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਸਦੇਵ ਸਿੰਘ, ਗੁਰਦੀਪ ਸਿੰਘ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਯਾਦਵਿੰਦਰ ਕੌਰ, ਸਿਮਨਦੀਪ ਕੌਰ, ਭਗਵਤੀ, ਪ੍ਰਦੀਪ ਕੁਮਾਰ, ਗਗਨਦੀਪ ਸਿੰਘ, ਮਿਸ ਸਿਮਰਨ, ਰੁਪਿੰਦਰ ਕੌਰ, ਵਰਿੰਦਰ ਕੌਰ, ਮਨਦੀਪ ਕੁਮਾਰ, ਪ੍ਰਵੀਨ ਕੁਮਾਰ, ਅਨਿਲ ਕੁਮਾਰ, ਸਰਬਜੀਤ ਕੌਰ, ਯਸ਼ਦੀਪ ਸਿੰਘ, ਸੁਰਿੰਦਰਪਾਲ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।