July 6, 2024 01:15:45
post

Jasbeer Singh

(Chief Editor)

Patiala News

ਮੋਦੀ ਸਰਕਾਰ ਦਾ ਤਖਤਾ ਪਲਟ ਕਰਨ ਲਈ ਵੋਟਰਾਂ ਕੋਲ ਸੁਨਿਹਰੀ ਮੌਕਾ : ਡਾ ਬਲਬੀਰ

post-img

ਪਟਿਆਲਾ, 9 ਮਈ (ਜਸਬੀਰ)-ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਪੈਂਦੇ ਵੱਖ ਵੱਖ ਸੂਬਿਆਂ ਦੇ ਸਹੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਵਿਚ ਲਿਆਉਣ ਲਈ ਲੋਕਾਂ ਨੂੰ ਆਪ ਮੁਹਾਰੇ ਵੋਟਾਂ ਪਾਉਣ ਦਾ ਫਰਜ਼ ਨਿਭਾਉਣਾ ਪਵੇਗਾ ਕਿਉਂਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਇਸ ਮੌਕੇ ਡਾ. ਬਲਬੀਰ ਨੇ ਕਿਹਾ ਕਿ ਨਰਿੰਦਰ ਮੋਦੀ ਵਲੋਂ ਪਿਛਲੇ ਦਸ ਸਾਲ ਤੋਂ ਜਿਵੇਂ ਤਾਨਾਸ਼ਾਹੀ ਕੀਤੀ ਗਈ ਹੈ, ਉਸ ਨੂੰ ਖਤਮ ਕਰਨ ਲਈ ਆਪ ਨੂੰ ਮਜ਼ਬੂੁਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੁੱਝ ਕੁ ਸਰਮਾਏਦਾਰ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਪੂਰੇ ਦੇਸ਼ ਦੇ ਲੋਕਾਂ ਨੂੰ ਬੇਰੁਜ਼ਗਾਰੀ, ਮਹਿੰਗਾਈ, ਭੁੱਖਮਰੀ ਅਤੇ ਕਿਸਾਨਾਂ ਨੂੰ ਤਰਸਯੋਗ ਹਾਲਤ ਵਿੱਚ ਜ਼ਿੰਦਗੀ ਜਿਊਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ‘‘ਦੇਸ਼ ਅੰਦਰ ਸਥਾਪਤ ਕੀਤੀ ਜਾ ਰਹੀ ਤਾਨਾਸ਼ਾਹੀ ਨੂੰ ਖ਼ਤਮ ਕਰਨ ਲਈ ਵੋਟਰਾਂ ਕੋਲ ਇਹ ਸੁਨਹਿਰੀ ਮੌਕਾ ਹੈ। ਆਪ ਦੀ ਕੇਂਦਰ ਵਿੱਚ ਸਰਕਾਰ ਬਨਣ ’ਤੇ ਪਾਰਟੀ ਵੱਲੋਂ ਹਰ ਵਰਗ ਨਾਲ ਕੀਤੇ ਵਾਅਦੇ ਪੁਗਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਸੰਘੀ ਪ੍ਰਣਾਲੀ ਦੇ ਖ਼ਿਲਾਫ਼ ਹੈ ਅਤੇ ਕਿਸਾਨ ਵਿਰੋਧੀ ਹੈ। ਇਸੇ ਪਾਰਟੀ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕਰਕੇ ਸਾਰੀ ਖੇਤੀ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀ ਤੇ ਨਿਰਭਰ ਹੈ ਅਤੇ ਭਾਜਪਾ ਕਿਸਾਨਾਂ ਦੇ ਹੱਥੋਂ ਖੇਤੀ ਨੂੰ ਖੋਹ ਕੇ ਕਾਰਪੋਰੇਟਾਂ ਦੇ ਹੱਥਾਂ ਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਲਈ ਮੋਦੀ ਸਰਕਾਰ ਦਾ ਤਖਤਾ ਪਲਟ ਕਰਨਾ ਹੀ ਹੋਵੇਗਾ ਅਤੇ ਇਸ ਦੀ ਸ਼ੁਭ ਸ਼ੁਰੂਆਤ ਵੀ ਦੇਸ਼ ਦਾ ਹਰ ਇੱਕ ਇੱਕ ਆਮ ਵਿਅਕਤੀ ਕਰੇਗਾ।

Related Post