post

Admin

(Chief Editor)

Punjab

ਪੰਜਾਬ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣੀਆਂ ਸ਼ੁਰੂ

post-img

ਪੰਜਾਬ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣੀਆਂ ਸ਼ੁਰੂ ਚੰਡੀਗੜ੍ਹ, 26 ਮਈ, 2026 : ਪੰਜਾਬ ਵਿਚ ਅੱਜ ਵੱਖ-ਵੱਖ ਥਾਵਾਂ ਤੇ ਨਗਰ ਨਿਗਮਾਂ (Municipal Corporations), ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਿੰਗ (Voting) ਦਾ ਕੰਮ ਸਵੇਰ ਤੋਂ ਹੀ ਸ਼ੁਰੂ ਹੋ ਚੁੱਕਿਆ ਹੈ ।ਕਿੰਨੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਪੈਣੀਆਂ ਹਨ ਵੋਟਾਂਮਿਲੀ ਜਾਣਕਾਰੀ ਮੁਤਾਬਕ ਅੱਜ ਪੰਜਾਬ ਵਿਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਵੋਟਾਂ ਪੈਣ ਦਾ ਅਮਲ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਿਆ ਜੋ ਕਿ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜੇ 29 ਮਈ ਨੂੰ ਆਉਣਗੇ । ਮੁਹਾਲੀ, ਬਠਿੰਡਾ, ਬਟਾਲਾ, ਬਰਨਾਲਾ, ਅਬੋਹਰ, ਕਪੂਰਥਲਾ ਅਤੇ ਪਠਾਨਕੋਟ ਨਗਰ ਨਿਗਮਾਂ ਵਿਚ ਚੋਣਾਂ (Elections) ਹੋ ਰਹੀਆਂ ਹਨ ।ਕੁੱਲ ਕਿੰਨੇ ਉਮੀਦਵਾਰ ਹਨ ਚੋਣ ਮੈਦਾਨ ਵਿਚਇਸੇ ਤਰੀਕੇ 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ। ਕੁੱਲ 7555 ਉਮੀਦਵਾਰ (Candidate) ਚੋਣ ਮੈਦਾਨ ਵਿਚ ਹਨ । ਸਭ ਤੋਂ ਵੱਧ 1801 ਆਮ ਆਦਮੀ ਪਾਰਟੀ, 1550 ਕਾਂਗਰਸ, 1316 ਭਾਜਪਾ, 1251 ਅਕਾਲੀ ਦਲ ਅਤੇ ਬਸਪਾ ਦੇ 96 ਉਮੀਦਵਾਰ ਮੈਦਾਨ ਵਿਚ ਹਨ । ਕੁੱਲ 3977 ਪੋਲਿੰਗ ਸਟੇਸ਼ਨ ਬਣਾਏ ਗਏ ਹਨ ।

Related Post

Instagram