
Latest update
0
ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ਲਈ ਵੋਟਿੰਗ ਜਾਰੀ, ਸ਼ਾਮ 5 ਵਜੇ ਤੱਕ 55.20 ਫ਼ੀਸਦ ਵੋਟਾਂ ਪਈਆਂ
- by Aaksh News
- June 1, 2024

ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਗਈਆਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ 55.20 ਫੀਸਦ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ 70000 ਜਵਾਨ ਤਾਇਨਾਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਿੱਚੋਂ 302 ਮਰਦ ਉਮੀਦਵਾਰ ਅਤੇ 26 ਔਰਤਾਂ ਹਨ।