post

Jasbeer Singh

(Chief Editor)

Punjab

ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ 11 ਨਵੰਬਰ ਨੂੰ

post-img

ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ 11 ਨਵੰਬਰ ਨੂੰ ਚੰਡੀਗੜ੍ਹ, 6 ਅਕਤੂਬਰ 2025 : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਗਿਆਨੇਸ਼ ਕੁਮਾਰ ਨੇ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 14 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਹੋਈ ਹੈ ਖਾਲੀ ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ। ਤਿੰਨੇ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।

Related Post

Instagram