

ਭਾਰਤ ਦੇਸ਼ ਦੇ ਉਪ-ਰਾਸ਼ਟਰਪਤੀ ਦੀ ਚੋਣ ਲਈ ਅੱਜ ਹੋਵੇਗੀ ਵੋਟਿੰਗ ਨਵੀਂ ਦਿੱਲੀ, 9 ਸਤੰਬਰ 2025 : ਭਾਰਤ ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਚੋਣ ਲਈ ਅੱਜ ਸੰਸਦ ਭਵਨ ਵਿੱਚ ਵੋਟਿੰਗ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਉਕਤ ਚੋਣ ਦਾ ਮੁੱਖ ਕਾਰਨ 16ਵੇਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਹੋ ਰਹੀ ਹੈ। ਕਿਸ-ਕਿਸ ਵਿਚਕਾਰ ਹੈ ਮੁਕਾਬਲਾ ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਦੀ ਚੋਣ ਲਈ ਜੋ ਅੱਜ ਵੋਟਿੰਗ ਹੋਣੀ ਹੈ ਲਈ ਕਿਹੜੇੇ ਕਿਹੜੇ ਉਮੀਦਵਾਰ ਮੈਦਾਨ ਵਿਚ ਹਨ ਦੀ ਗੱਲ ਕੀਤੀ ਜਾਵੇ ਤਾਂ ਪਹਿਲੇ ਸੀ. ਪੀ. ਰਾਧਾਕ੍ਰਿਸ਼ਨਨ ਅਤੇ ਇੰਡੀਆ ਬਲਾਕ ਉਮੀਦਵਾਰ ਜਸਟਿਸ ਬੀ. ਸੁਦਰਸ਼ਨ ਰੈੱਡੀ ਸ਼ਾਮਲ ਹਨ। ਵੋਟਿੰਗ ਦੀ ਸ਼ੁਰੂਆਤ ਸਵੇਰੇ 10 ਤੋਂ ਸ਼ਾਮ ਦੇ ਪੰਜ ਵਜੇ ਤੱਕ ਦੀ ਹੋਵੇਗੀ 17ਵੇਂ ਉਪ-ਰਾਸ਼ਟਰਪਤੀ ਦੀ ਚੋਣ ਲਈ ਜੋ ਵੋਟਿੰਗ ਅੱਜ ਸੰਸਦ ਭਵਨ ਵਿਚ ਕੀਤੀ ਜਾਣੀ ਹੈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਮਰਾ ਨੰਬਰ ਐਫ-101, ਵਸੁਧਾ ਵਿੱਚ ਹੋਵੇਗੀ, ਜਿਸਦੀ ਸ਼ੁਰੂਆਤ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10 ਵਜੇ ਆਪਣੀ ਵੋਟ ਪਾਉਣਗੇ ।