post

Jasbeer Singh

(Chief Editor)

Patiala News

ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਹਰਚੰਦ ਸਿੰਘ ਬਰਸਟ

post-img

ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨਾਲ ਲੋਕਾਂ ਨੂੰ ਜੁੜਣ ਦੀ ਕੀਤੀ ਅਪੀਲ ਪਟਿਆਲਾ, 15 ਮਾਰਚ (ਰਾਜੇਸ਼) : ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਨੇ ਅੱਜ ਪਟਿਆਲਾ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਦੌਰਾਨ ਪਿੰਡ ਨਿਊ ਲਲੋਚੀ, ਤਰਖਾਨ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਵੱਲੋਂ ਸ. ਬਰਸਟ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੂੰ ਸ. ਬਰਸਟ ਵੱਲੋਂ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵਚਨਬੱਧ ਹੈ। ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦਾ ਚਹੁੰਪਖੀ ਵਿਕਾਸ, ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ । ਉਨ੍ਹਾਂ ਕਿਹਾ ਕਿ ਪੰਚਾਇਤਾ ਅੱਗੇ ਆ ਕੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਨ, ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਕੜੇ ਕਦਮ ਚੁੱਕੇ ਜਾ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾ ਯੋਗ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਪੰਚਾਇਤਾਂ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਨਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ । ਇਸ ਮੌਕੇ ਕੁਲਬੀਰ ਸਿੰਘ ਸਰਪੰਚ ਨਿਊ ਲਲੋਚੀ, ਸੋਨੀ ਸਰਪੰਚ ਤਰਖਾਨ ਮਾਜਰਾ, ਕੁਲਵਿੰਦਰ ਸਿੰਘ ਸਰਪੰਚ ਬੈਗੋਵਾਲ, ਜਸਦੇਵ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਸਰਦਾਰਾ ਸਿੰਘ, ਸਤਨਾਮ ਸਿੰਘ, ਭਗਵੰਤ ਸਿੰਘ, ਹੈਪੀ ਪੰਚ, ਜੱਸਾ, ਅੰਬਰਪਾਲ, ਰਘਬੀਰ ਸਿੰਘ ਲਾਡੀ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ ।

Related Post