post

Jasbeer Singh

(Chief Editor)

Punjab

ਵਕਫ ਸੋਧ ਸਬੰਧੀ ਬਿਲ ਘੱਟ ਗਿਣਤੀਆਂ ਵਿਰੁੱਧ ਖਤਰਨਾਕ ਸਾਜਿਸ਼, ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ : ਚੌਧਰੀ ਮੁਹੰਮਦ ਸ਼

post-img

ਵਕਫ ਸੋਧ ਸਬੰਧੀ ਬਿਲ ਘੱਟ ਗਿਣਤੀਆਂ ਵਿਰੁੱਧ ਖਤਰਨਾਕ ਸਾਜਿਸ਼, ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ : ਚੌਧਰੀ ਮੁਹੰਮਦ ਸ਼ਕੀਲ ਕਾਲਾ ਮਾਲੇਰ ਕੋਟਲਾ, 6 ਫਰਵਰੀ : ਵਕਫ ਸੋਧ ਬਿਲ ਕੇਂਦਰ ਸਰਕਾਰ ਦਾ ਭਾਰਤ ਦੀਆਂ ਘੱਟ ਗਿਣਤੀਆਂ, ਵਿਸ਼ੇਸ਼ ਕਰਕੇ ਮੁਸਲਿਮ ਵਰਗ ਵਿਰੁੱਧ ਇੱਕ ਗਿਣੀ ਮਿਥੀ ਸਾਜਿਸ਼ ਦਾ ਹਿੱਸਾ ਹੈ । ਇਸ ਬਿਲ ਨੂੰ ਲਿਆਉਣ ਦਾ ਮਕਸਦ ਨਿਰੋਲ ਰਾਜਨੀਤਿਕ ਹੈ । ਦੇਸ਼ ਦਾ ਮੁਸਲਿਮ ਭਾਈਚਾਰਾ ਇਸ ਦਾ ਡੱਟ ਕੇ ਵਿਰੋਧ ਕਰੇਗਾ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇਕਲੌਤੇ ਕੌਂਸਲਰ ਚੌਧਰੀ ਮੁਹੰਮਦ ਸ਼ਕੀਲ ਕਾਲਾ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਦੇ ਅੱਖੀ ਘੱਟਾ ਪਾਉਣ ਲਈ ਸੰਯੁਕਤ ਪਾਰਲੀਮਾਨੀ ਕਮੇਟੀ ਦਾ ਗਠਨ ਕੀਤਾ।ਪਰ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਪੱਖ ਨਹੀਂ ਸੁਣਿਆ ਗਿਆ । ਤਰ੍ਹਾਂ ਤਰ੍ਹਾਂ ਦੇ ਹਥਕੰਡੇ ਵਰਤ ਕੇ ਇਹਨਾਂ ਨੂੰ ਵਿਚਾਰ ਚਰਚਾ ਚੋਂ ਬਾਹਰ ਰੱਖਣ ਦੀ ਕੋਸ਼ਿਸ਼ ਕੀਤੀ ਗਈ । ਸ੍ਰੀ ਸ਼ਕੀਲ ਕਾਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਦੇ ਇਤਰਾਜਾਂ ਨੂੰ ਵੀ ਨਜ਼ਰ ਅੰਦਾਜ ਕਰਦਿਆਂ ਉਨਾਂ ਨੂੰ ਕਾਰਵਾਈ ਵਿੱਚੋਂ ਕੱਢ ਦਿੱਤਾ ਗਿਆ, ਜੋ ਕਿ ਸਰਕਾਰ ਦੀ ਧੱਕੇਸ਼ਾਹੀ ਹੈ । ਉਹਨਾਂ ਕਿਹਾ ਕਿ ਇਸ ਬਿਲ ਦਾ ਹਰ ਫਰੰਟ ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ । ਕੇਂਦਰ ਸਰਕਾਰ ਇਸ ਵਕਫ ਸੋਧ ਬਿਲ ਨੂੰ ਮੁਸਲਮਾਨਾਂ ਵਿਰੁੱਧ ਇੱਕ ਹਥਿਆਰ ਦੇ ਤੌਰ ਤੇ ਵਰਤ ਕੇ ਮੁਸਲਮਾਨਾਂ ਨੂੰ ਆਰਥਿਕ, ਵਿਦਿਅਕ ਅਤੇ ਰਾਜਨੀਤਿਕ ਤੌਰ ਤੇ ਖਤਮ ਕਰਨਾ ਚਾਹੁੰਦੀ ਹੈ। ਸ਼੍ਰੀ ਸ਼ਕੀਲ ਕਾਲਾ ਨੇ ਦੇਸ਼ ਦੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਾਤੀ ਅਤੇ ਰਾਜਨੀਤਿਕ ਹਿੱਤਾਂ ਤੋਂ ਉੱਪਰ ਉੱਠ ਕੇ ਵਕਫ ਸੋਧ ਬਿਲ ਦਾ ਵਿਰੁੱਧ ਲਾਮਬੱਧ ਹੋਣ ਤਾਂ ਕਿ ਕੇਂਦਰ ਸਰਕਾਰ ਦੇ ਮੁਸਲਮਾਨਾਂ ਵਿਰੁੱਧ ਬਣਾਏ ਗਏ ਇਸ ਮਨਸੂਬੇ ਨੂੰ ਫੇਲ ਕੀਤਾ ਜਾ ਸਕੇ । ਉਹਨਾਂ ਕਿਹਾ ਕੇਂਦਰ ਸਰਕਾਰ ਵਿੱਚ ਐਨ ਡੀ ਏ ਦੀਆਂ ਭਾਈਵਾਲ ਪਾਰਟੀਆਂ ਜੇ ਡੀ ਯੂ ਅਤੇ ਟੀ. ਡੀ. ਪੀ. ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਸਭਾ ਅਤੇ ਰਾਜ ਸਭਾ ਵਿੱਚ ਇਸ ਬਿਲ ਦਾ ਵਿਰੋਧ ਕਰਨ, ਕਿਉਂਕਿ ਉਹਨਾਂ ਦੇ ਸਹਿਯੋਗ ਤੋਂ ਬਿਨਾਂ ਬੀ. ਜੇ. ਪੀ. ਇਸ ਬਿੱਲ ਨੂੰ ਪਾਸ ਨਹੀਂ ਕਰਵਾ ਸਕਦੀ। ਸ੍ਰੀ ਸ਼ਕੀਲ ਨੇ ਕਿਹਾ ਕਿ ਜਨਤਾ ਦਲ ਯੂਨਾਈਟਡ (ਜੇ ਡੀ ਯੂ) ਅਤੇ ਤੇਲਗੂ ਦੇਸ਼ਮ ਪਾਰਟੀ (ਟੀ ਡੀ ਪੀ) ਨੂੰ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿੱਚ ਸੱਤਾ ਵਿੱਚ ਲਿਆਉਣ ਲਈ ਉਥੋਂ ਦੇ ਮੁਸਲਮਾਨਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ ।

Related Post