post

Jasbeer Singh

(Chief Editor)

Patiala News

ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

post-img

ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਨਸ਼ਾ ਮੁਕਤੀ ਯਾਤਰਾ ਨਾਲ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਹੋਏ ਲਾਮਬੰਦ : ਡਾ. ਬਲਬੀਰ ਸਿੰਘ ਪਟਿਆਲਾ 26 ਜੁਲਾਈ 2025 : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਾਰਡ ਨੰ: 14, 16 ,21, 23 , 24 , 25 ,26, 27, 28 ਅਤੇ 29 ਵਿਖੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੁਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ । ਉਹਨਾਂ ਨਸ਼ਾ ਮੁਕਤੀ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਲੋਕਾਂ ਦੇ ਇਕੱਠ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਰੱਧ ਕਰਨ ਲਈ ਵਿਸ਼ੇਸ਼ ਜਾਗੁਰਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਹੈ । ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਕਣ ਅਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫ਼ਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫ਼ਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ । ਓਹਨਾ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ ਰਿਹਾ ਹੈ। ਡਾ ਬਲਬੀਰ ਸਿੰਘ ਨੇ ਇਲਾਕਾ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਇਸ ਜੰਗ ‘ ਚ ਸਰਕਾਰ ਤੇ ਪ੍ਰਸ਼ਾਸ਼ਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।ਉਹਨਾਂ ਇਸ ਮੌਕੇ ਜਾਗਰੁਕਤਾ ਸਭਾਵਾਂ ਵਿੱਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ । ਇਸ ਮੌਕੇ ਲੋਕਾਂ ਨੇ ਵੀ ਇਸ ਨਸ਼ਾ ਮੁਕਤੀ ਯਾਤਰਾ ਦੌਰਾਨ ਸਹੁੰ ਚੁੱਕ ਕੇ ਪੂਰਾ ਸਮਰਥਨ ਦਿੱਤਾ। ਉਹਨਾਂ ਲੋਕਾਂ ਨੂੰ ਕਿਹਾ ਕਿ ਅਗਰ ਤੁਹਾਡੇ ਖੇਤਰ ਅੰਦਰ ਕੋਈ ਵੀ ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ । ਇਸ ਮੌਕੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਡਿਪਟੀ ਮੇਅਰ ਹਰਿੰਦਰ ਕੋਹਲੀ, ਐਸ ਡੀ ਐਮ ਹਰਜੋਤ ਕੌਰ ਜਸਵੀਰ ਸਿੰਘ ਗਾਂਧੀ, ਤੇਜਿੰਦਰ ਮਹਿਤਾ, ਡੀ ਐਸ ਪੀ ਮਨੋਜ ਗੋਰਸੀ, ਐਸ ਐਮ ਓ ਡਾਕਟਰ ਨਾਗਰਾ, ਜੋਤੀ ਮਰਵਾਹਾ, ਮੋਹਿਤ ਕੁਮਾਰ, ਪ੍ਰਿਤਪਾਲ ਭੰਡਾਰੀ, ਪ੍ਰੀਤੀ ਧਵਨ, ਗੁਰਪ੍ਰੀਤ ਸਿੰਘ ਬਾਵਾ, ਕਰਨੈਲ ਸਿੰਘ, ਮਨਦੀਪ ਸਿੰਘ, ਨਿਸ਼ਾਂਤ, ਕੁਲਵੰਤ ਲਾਲਕਾ, ਵਾਰਡਾਂ ਦੇ ਐਮ ਸੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ ।

Related Post