post

Jasbeer Singh

(Chief Editor)

'ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

post-img

'ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ — 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 30 ਜੁਲਾਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 150 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,822 ਹੋ ਗਈ ਹੈ । ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ । ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 362 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ । ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Related Post

Instagram