post

Jasbeer Singh

(Chief Editor)

ਪੰਜਾਬ ਵਿੱਚ ਪਾਣੀ ਸੰਕਟ ਵਧਿਆ..... BBMB ਨੇ ਪਾਣੀ ਘਟਨ ਤੇ ਚਿਤਾਵਨੀ ਜਾਰੀ ਕੀਤੀ ......

post-img

ਪੰਜਾਬ : ਪੰਜ ਦਰਿਆਵਾਂ ਦੀ ਧਰਤੀ ਪੰਜਾਬ 'ਤੇ ਦਿਨੋਂ-ਦਿਨ ਪਾਣੀ ਦਾ ਸੰਕਟ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਡੈਮਾਂ ਵਿਚਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸ ਨਾਲ ਨਾ ਸਗੋਂ ਪਾਣੀ ਦਾ ਸੰਕਟ ਵਧੇਗਾ ਸਗੋਂ ਬਿਜਲੀ ਦਾ ਉਤਪਾਦਨ ਵੀ ਘਟੇਗਾ। ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਚਿਤਾਵਨੀ ਜਾਰੀ ਕੀਤੀ ਹੈ, ਜੋਕਿ ਬੇਹੱਦ ਹੈਰਾਨ ਕਰ ਦੇਣ ਵਾਲੀ ਹੈ। ਇਸ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਡੈਮਾਂ ਵਿੱਚ ਪਾਣੀ 10 ਤੋਂ 15 ਫ਼ੀਸਦੀ ਘੱਟ ਹੈ। ਦਰਅਸਲ ਮਾਨਸੂਨ ਮਗਰੋਂ ਖੇਤਰ ’ਚ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ) ਨੇ ਪਾਣੀ ਦੀ ਉਪਲੱਬਧਤਾ ਨੂੰ ਲੈ ਕੇ ਸਾਵਧਾਨੀ ਦਾ ਨੋਟਿਸ ਲਿਆ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਡ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀ. ਬੀ. ਐੱਮ. ਬੀ. ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਦਰਿਆਵਾਂ ਦੀ ਧਰਤੀ ਪੰਜਾਬ ਲਈ ਇਹ ਖ਼ਤਰੇ ਦੀ ਘੰਟੀ ਹੈ। ਇਕ ਪਾਸੇ ਟਿਊਬਵੈਲਾਂ ਰਾਹੀਂ ਧਰਤੀ ਹੇਠ ਤੋਂ ਵੱਡੇ ਪੱਧਰ 'ਤੇ ਪਾਣੀ ਕੱਢਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਹੁਣ ਦਰਿਆ ਵੀ ਸੁੱਕਣ ਕਿਨਾਰੇ ਪਹੁੰਚ ਗਏ ਹਨ।

Related Post

Instagram