
ਮੋਦੀ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ- ਡਾ.ਗੁਰਵਿੰਦਰ ਕਾਂਸਲ
- by Jasbeer Singh
- October 14, 2025

ਮੋਦੀ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ- ਡਾ.ਗੁਰਵਿੰਦਰ ਕਾਂਸਲ ਗੁਰਪੁਰਬ ਤੇ ਪਾਕਿਸਤਾਨ ਜਾਣ ਵੇਲੇ ਜੱਥੇ ਤੇ ਕੋਈ ਵੀ ਰੋਕ ਨਹੀਂ ਪਟਿਆਲਾ, 14 ਅਕਤੂਬਰ 2025 : ਕੇਂਦਰ ਦੀ ਮੋਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਸਪਸ਼ਟ ਕੀਤਾ ਹੈ, ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜੱਥਿਆਂ ਉੱਪਰ ਕਿਸੇ ਵੀ ਕਿਸਮ ਦੀ ਕੋਈ ਵੀ ਰੋਕ ਨਹੀਂ ਹੈ। ਇਸ ਮੌਕੇ ਪਟਿਆਲਾ ਤੋਂ ਭਾਜਪਾ ਨੇਤਾ ਡਾ. ਗੁਰਵਿੰਦਰ ਕਾਂਸਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਇਤਹਾਸਕ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਤੋਂ ਹੀ ਇੱਕ ਧਰਮ ਨਿਰਪੱਖ ਅਤੇ ਸਿੱਖ ਭਾਈਚਾਰੇ ਵਿੱਚ ਹਰਮਨ ਪਿਆਰੇ ਨੇਤਾ ਦੇ ਤੌਰ ਤੇ ਜਾਣੇ ਜਾਂਦੇ ਹਨ। ਉਹਨਾਂ ਨੇ ਗੁਰਪੁਰਬ ਦੇ ਮੌਕੇ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜੱਥਿਆਂ ਨੂੰ ਮਨਜ਼ੂਰੀ ਦੇ ਕੇ ਸਮੁੱਚੇ ਸਿੱਖ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ ਅਤੇ ਇਸ ਫ਼ੈਸਲੇ ਨਾਲ ਪੂਰੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਕਿਉਂਕਿ ਸਿੱਖ ਸੰਗਤ ਹਰ ਸਾਲ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਦੀ ਹੈ ਅਤੇ ਸਿੱਖ ਸ਼ਰਧਾਲੂ ਉਥੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕਰਦੇ ਹਨ।