post

Jasbeer Singh

(Chief Editor)

ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ : ਗਿਆਨੀ ਰਘਬੀਰ ਸਿੰਘ

post-img

ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਾਈ ਸੁਖਦੇਵ ਸਿੰਘ ਸ਼ਾਮਿਲ ਹੋਏ। ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਧਾਰਮਿਕ ਸ਼ਖ਼ਸੀਅਤਾਂ ਟਕਸਾਲਾਂ ਜਥੇਬੰਦੀਆਂ ਸੰਪਰਦਾਵਾਂ ਸਿੰਘ ਸਭਾਵਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਅਕਾਲੀ ਦਲ ਦੇ ਮਾਮਲੇ ਸਬੰਧੀ ਸੁਝਾਅ ਲਗਾਏ ਜਾਣਗੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਵੀ ਸਿਆਸੀ ਆਗੂ ਦਾ ਦਬਾਅ ਝੱਲਣ ਲਈ ਤਿਆਰ ਨਹੀਂ ਤੇ ਨਾ ਹੀ ਝੱਲਾਂਗੇ। ਜੇ ਲੋੜ ਪਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਾਂ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਕਿਸਮ ਦਾ ਦਬਾ ਨਹੀਂ ਝੱਲਾਂਗੇ ਲੋੜ ਪੈਣ `ਤੇ ਤਿੰਨਾਂ ਤਖ਼ਤਾਂ ਦੇ ਜਥੇਦਾਰ ਅਸਤੀਫਾ ਦੇ ਦਿਆਂਗੇ।

Related Post