ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ : ਚੇਅਰਮੈਨ ਜੱਸੀ ਸੋਹੀਆਂ ਵ
- by Jasbeer Singh
- February 17, 2025
ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ : ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਭਾ, 17 ਫਰਬਰੀ : ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਨੇ ਗੁਰਦੁਆਰਾ ਸਾਹਿਬ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਨਾਭਾ ਵਿਖੇ ਇਨਕਲਾਬੀ ਜੋਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਇਸ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ. ਉਨ੍ਹਾਂ ਕਿਹਾ ਕਿ ਕਦਰਾਂ ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਰਹਿੰਦੀ ਦੁਨੀਆ ਤੱਕ ਗਿਆਨ ਦਾ ਸਰੋਤ ਬਣੇ ਰਹਿਣਗੇ । ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ ਸਨਮਾਨ ਮਿਲੇ । ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ । ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ ।
