post

Jasbeer Singh

(Chief Editor)

Patiala News

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਲੋਕਾਂ ਨੂੰ ਇਨਸਾਫ ਦੇਣ ਲਈ ਪੂਰੀ ਕੋਸ਼ਿਸ਼ ਕਰਾਂਗੇ : ਐਸ. ਡੀ. ਐਮ. ਧੰਮ

post-img

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਲੋਕਾਂ ਨੂੰ ਇਨਸਾਫ ਦੇਣ ਲਈ ਪੂਰੀ ਕੋਸ਼ਿਸ਼ ਕਰਾਂਗੇ : ਐਸ. ਡੀ. ਐਮ. ਧੰਮ -ਸਟਾਫ ਨੂੰ ਸਖ਼ਤ ਹਦਾਇਤਾਂ ; ਕੰਮ ਪੂਰੀ ਮਿਹਨਤ ਨਾਲ ਤੇ ਪਾਰਦਰਸ਼ਤਾ ਨਾਲ ਕਰੋ -ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਕੀਤਾ ਸਨਮਾਨ -ਅਸੀਂ ਅਧਿਕਾਰੀਆ ਨੂੰ ਪੂਰਾ ਸਾਥ ਦਿਆਂਗੇ : ਪ੍ਰਧਾਨ ਰਾਣਾ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਤੌਰ ਸਬ ਡਵੀਜਨਲ ਮੈਜਿਸਟ੍ਰੇਟ (ਐਸ. ਡੀ. ਐਮ.) ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੁਰਦੇਵ ਸਿੰਘ ਧੰਮ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅਤੇ ਡੀ. ਸੀ. ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਪੂਰਾ ਇਨਸਾਫ ਦੇਣ ਦੀ ਕੋਸ਼ਿਸ਼ ਕਰਾਂਗੇ। ਐਸ. ਡੀ. ਐਮ. ਧੰਮ ਦਾ ਇਥੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਰਾਣਾ ਦੀ ਅਗਵਾਈ ਹੇਠ ਐਸੋਸੀਏਸ਼ਨ ਆਗੂਆਂ ਵਲੋਂ ਸ਼ਾਨਦਾਰ ਸਨਮਾਨ ਕੀਤਾ ਗਿਆ । ਐਸ. ਡੀ. ਐਮ. ਧੰਮ ਨੇ ਆਖਿਆ ਕਿ ਉਨ੍ਹਾਂ ਆਉਂਦਿਆਂ ਹੀ ਸਟਾਫ ਨੂੰ ਹਦਾਇਤਾ ਕੀਤੀਆਂ ਹਨ ਕਿ ਕੰਮ ਨੂੰ ਪੂਰੀ ਤਰ੍ਹਾਂਪਾਰਦਰਸ਼ਤਾ ਨਾਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਕੋਈ ਸ਼ਿਕਾਇਤ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਗੁਰਦੇਵ ਸਿੰਘ ਧੰਮ ਨੂੰ ਲੋਕਾਂ ਦੇ ਅਫ਼ਸਰ ਵਜੋਂ ਜਾਣਿਆਂ ਜਾਂਦਾ ਹੈ ਤੇ ਉਨ੍ਹਾਂ ਅਕਸਰ ਹੀ ਲੋਕ ਹਿਤ ਦੇ ਕੰਮ ਬੜੇ ਸ਼ਾਨਦਾਰ ਢੰਗ ਨਾਲ ਕੀਤੇ ਹਨ । ਇਸ ਮੌਕੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਰਾਣਾ ਨੇ ਐਸ. ਡੀ. ਐਮ. ਨੂੰ ਐਸੋਸੀਏਸ਼ਨ ਵਲੋਂ ਭਰਪੂਰ ਸਾਥ ਦਿੱਤੇ ਜਾਣ ਦਾ ਵਾਅਦਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਪਹਿਲਾਂ ਵੀ ਪਟਿਆਲਾ ਵਿਖੇ ਆਪਣੀ ਵਧੀਆ ਕਾਰਗੁਜ਼ਾਰੀ ਦਾ ਲੋਹਾ ਮਨਵਾ ਚੁੱਕੇ ਹਨ ਤੇ ਹੁਣ ਫਿਰ ਇਕ ਵਾਰ ਆਪਣੀਆਂ ਸੇਵਾਵਾਂ ਦੇਣ ਲਈ ਐਸ. ਡੀ. ਐਮ. ਵਜੋਂ ਪਟਿਆਲਾ ਵਿਖੇ ਆਏ ਹਨ । ਇਸ ਮੌਕੇ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਨੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਅਤੇ ਸਮੁੱਚਾ ਪ੍ਰਸ਼ਾਸਨ ਪਟਿਆਲਵੀਆਂ ਦੀ ਸੇਵਾਵਾਂ ਵਿਚ ਹਾਜ਼ਰ ਹੈ ਤੇ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਆਪਣੇ ਕੰਮ ਕਾਜ ਲਈ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਆਪਣੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾ ਸਕਦਾ ਹੈ, ਜਿਸ ਲਈ ਉਨ੍ਹਾਂ ਵਲੋਂ ਪਹਿਲਾਂ ਤੋਂ ਹੀ ਸਮੁੱਚੇ ਕਰਮਚਾਰੀਆਂ ਨੰੂ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ । ਇਸ ਮੌਕੇ ਐਸੋ. ਦੇ ਹੋਰ ਵੀ ਕਈ ਆਗੂ ਮੌਜੂਦ ਸਨ ।

Related Post