post

Jasbeer Singh

(Chief Editor)

ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ ਉੱਤੇ ਲਿਜਾਣ ਲਈ ਡੱਟ ਕੇ ਉਪਰਾਲੇ ਕਰਾਂਗੇ : ਭਗਵੰਤ ਮਾਨ

post-img

ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ ਉੱਤੇ ਲਿਜਾਣ ਲਈ ਡੱਟ ਕੇ ਉਪਰਾਲੇ ਕਰਾਂਗੇ : ਭਗਵੰਤ ਮਾਨ ਨਵੀਂ ਦਿੱਲੀ : ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ ਉੱਤੇ ਲਿਜਾਣ ਲਈ ਡੱਟ ਕੇ ਉਪਰਾਲੇ ਕੀਤੇ ਜਾਣਗੇ ਸਬੰਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਅੱਜ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਸਮੇਤ ਸਾਰੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ ਕਪੂਰਥਲਾ ਹਾਊਸ ਵਿਖੇ ਕੀਤੀ ਜੋ ਅੱਧਾ ਘੰਟਾ ਚੱਲੀ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰਿਆਂ ਨੂੰ ਜਥੇਬੰਦ ਹੋ ਕੇ ਪਾਰਟੀ ਨੂੰ ਅੱਗੇ ਵਧਾਉਣ ਦੀ ਨਸੀਹਤ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਮੇਰੇ ਸਮੇਤ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅੰਦਰ ਅਜਿਹਾ ਸ਼ਾਨਦਾਰ ਕੰਮ ਕਰਨ ਕਿ ਪੰਜਾਬ ਦੇ ਮਾਡਲ ਨੂੰ ਕੌਮੀ ਪੱਧਰ ਤਕ ਦੇਖਿਆ ਜਾਵੇ।ਮੀਟਿੰਗ ਵਿਚ ਦਿੱਲੀ ਚੋਣਾਂ ਵਿਚ ਮਿਲੀ ਹਾਰ ਉੱਤੇ ਵੀ ਮੰਥਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਭਾਵੇਂ ਭਾਜਪਾ ਨੇ ਸਾਰੀਆਂ ਸੰਸਥਾਵਾਂ ਵਰਤ ਕੇ ਅਤੇ ਗੁੰਡਾਗਰਦੀ ਦੇ ਸਹਾਰੇ ਚੋਣਾਂ ਜਿੱਤੀਆਂ ਹਨ ਅਤੇ ਫਿਰ ਵੀ ਲੋਕਾਂ ਦਾ ਫ਼ਤਵਾ ਸਿਰ ਮੱਥੇ ਹੈ ਅਤੇ ਅਸੀਂ ਲਗਾਤਾਰ ਲੋਕਾਂ ਦੀ ਸੇਵਾ ਕਰਦੇ ਰਹਾਂਗੇ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਪੌਣੇ ਤਿੰਨ ਸਾਲਾਂ ਤੋਂ ਅਸੀਂ ਪੰਜਾਬ ਵਿਚ ਬਹੁਤ ਵਧੀਆ ਕੰਮ ਕੀਤੇ ਹਨ ਪਰ ਹੁਣ ਅਸੀਂ ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ ਉੱਤੇ ਲਿਜਾਣ ਲਈ ਡੱਟ ਕੇ ਉਪਰਾਲੇ ਕਰਾਂਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਅਜਿਹਾ ਮਾਡਲ ਸੂਬਾ ਬਣਾਵਾਂਗੇ ਕਿ ਪੂਰਾ ਦੇਸ਼ ਇਸ ਨੂੰ ਦੇਖੇਗਾ । ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਵਿਚਕਾਰ ਹੋਇਆ ਗਿਆਨ ਸਾਂਝਾ ਕਰਨ ਦਾ ਸਮਝੌਤਾ ਜਾਰੀ ਰਹੇਗਾ । ਦਿੱਲੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਪੈਸੇ ਦੀ ਵਰਤੋਂ ਕੀਤੀ ਗਈ । ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਿੱਲੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਪੈਸੇ ਦੀ ਵਰਤੋਂ ਕੀਤੀ ਗਈ। ਸਾਨੂੰ ਹਰ ਘੰਟੇ ਚੋਣ ਕਮਿਸ਼ਨ ਜਾਣਾ ਪੈਂਦਾ ਸੀ । ਉਨ੍ਹਾਂ ਨੂੰ ਦੱਸਣਾ ਪਿਆ ਕਿ ਉਹ ਜੈਕਟਾਂ ਅਤੇ ਪੈਸੇ ਵੰਡ ਰਹੇ ਸਨ। ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੇ ਬਿਆਨ ਉੱਤੇ ਪਲਟਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਸਾਡੇ ਵਿਧਾਇਕਾਂ ਦੀ ਗਿਣਤੀ ਨਾ ਕਰਨ ਉਹ ਇਹ ਦੱਸਣ ਕਿ ਦਿੱਲੀ ਵਿੱਚ ਉਨ੍ਹਾਂ ਦੇ ਕਿੰਨੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਆਉਣ ਜਾਣ ਦਾ ਸੱਭਿਆਚਾਰ ਹੈ ਇਸੇ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਅਸੀਂ ਆਪਣੇ ਖੂਨ-ਪਸੀਨੇ ਨਾਲ ਪਾਰਟੀ ਬਣਾਈ ਹੈ ਤੇ ਪਾਰਟੀ ਨੂੰ ਕੋਈ ਵੀ ਵਰਕਰ ਦਗਾ ਨਹੀਂ ਦੇ ਸਕਦਾ ।

Related Post

Instagram