post

Jasbeer Singh

(Chief Editor)

Punjab

ਪੰਜਾਬ ਦੇ ਪਾਣੀਆਂ ਦੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਵਾਂਗੇ: ਮੂਣਕ ਵਾਸੀ

post-img

ਪੰਜਾਬ ਦੇ ਪਾਣੀਆਂ ਦੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਵਾਂਗੇ: ਮੂਣਕ ਵਾਸੀ ਮੂਣਕ ਵਾਸੀਆਂ ਵੱਲੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਫੈਸਲੇ ਦਾ ਡੱਟਵਾਂ ਵਿਰੋਧ ਮੂਣਕ, 2 ਮਈ : ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਵੱਲੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ਖਿਲਾਫ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਮੂਣਕ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉੱਘੇ ਆਗੂ ਸਤੀਸ਼ ਸਿੰਗਲਾ ਅਤੇ ਰਿੰਕੂ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਪੰਜਾਬ ਦੇ ਹੱਕ ਮਾਰ ਕੇ ਵਾਧੂ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ ਅਤੇ ਪੰਜਾਬੀ ਇਸ ਜ਼ਬਰ ਦਾ ਡੱਟ ਕੇ ਵਿਰੋਧ ਕਰਨਗੇ ਤੇ ਕਿਸੇ ਨੂੰ ਵੀ ਪੰਜਾਬ ਦੇ ਪਾਣੀਆਂ ‘ਤੇ ਡਾਕਾ ਨਹੀਂ ਮਾਰਨ ਦੇਣਗੇ । ਆਗੂਆਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਕਿ ਨਹਿਰੀ ਪਾਣੀ ਉੱਤੇ ਨਿਰਭਰ ਕਰਦਾ ਹੈ ਪਰ ਕੇਂਦਰ ਦੀਆਂ ਸਰਕਾਰਾਂ ਵੱਲੋਂ ਪਾਣੀਆਂ ਦੀ ਵੰਡ ਮੌਕੇ ਧੱਕੇਸ਼ਾਹੀ ਕਰਕੇ ਇਸਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿੰਕੂ ਕੁਦਨੀ, ਮੁਖਤਿਆਰ ਸਿੰਘ ਕੰਬੋਜ, ਭੋਲਾ ਸਿੰਘ ਸੇਖੋਂ, ਅਰੁਣ ਜਿੰਦਲ, ਤਰਸੇਮ ਰਾਓ, ਸਤੀਸ਼ ਗਰਗ, ਹਰਜੀਤ ਸਿੰਘ ਸਮਰਾ, ਨਰਿੰਦਰ ਸਿੰਘ ਸੇਖੋ, ਮਹਾਂਵੀਰ ਸੈਣੀ, ਰਜੇਸ਼ ਕੁਮਾਰ, ਅਜਮੇਰ ਸਿੰਘ, ਜ਼ਿਲ੍ਹੇ ਸਿੰਘ, ਬਲਬੀਰ ਸਿੰਘ, ਗੁਰਵਿੰਦਰ ਸੰਧੂ, ਨਛੱਤਰ ਰਾਓ, ਜਗਸੀਰ ਮਲਣਾ, ਜਸਵਿੰਦਰ ਸਿੰਘ ਵਿਰਕ ਆਦਿ ਮੌਜੂਦ ਸਨ।

Related Post