
ਵਿਦਿਆਰਥੀਆਂ ਨੂੰ ਸਿਖਰ 'ਤੇ ਪਹੁੰਚਾਉਣ ਲਈ ਅਸੀ ਜੀਂਦ ਜਾਣ ਨਾਲ ਮਿਹਨਤ ਕਰਵਾਈ : ਡਾ. ਰਾਜਦੀਪ
- by Jasbeer Singh
- May 17, 2025

ਵਿਦਿਆਰਥੀਆਂ ਨੂੰ ਸਿਖਰ 'ਤੇ ਪਹੁੰਚਾਉਣ ਲਈ ਅਸੀ ਜੀਂਦ ਜਾਣ ਨਾਲ ਮਿਹਨਤ ਕਰਵਾਈ : ਡਾ. ਰਾਜਦੀਪ ਪਟਿਆਲਾ, : 12ਵੀਂ ਦੇ ਨਤੀਜਿਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਪਲੇਵੇ ਸੀਨੀਅਰ ਸੈਕੰਡਰੀ ਸਕੂਲ ਨੇ 10ਵੀਂ ਦੇ ਨਤੀਜਿਆਂ ਵਿਚ ਵੀ ਪੁਰੇ ਜਿਲੇ ਅੰਦਰ ਇਹ ਛਾਪ ਛੱਡੀ ਹੈ ਕਿ ਉਨਾ ਵਰਗਾ ਕੋਈ ਸਾਨੀ ਨਹੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਰਾਜਦੀਪ ਸਿੰਘ ਨੇ ਦਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਏਂਜਲ ਗੁਪਤਾ ਨੇ ਦਸਵੀਂ ਜਮਾਤ ਵਿੱਚੋਂ (639/650 )ਜ਼ਿਲ੍ਹਾ ਟਾਪਰ ਰਹਿ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਅਤੇ 4 ਵਿਦਿਆਰਥੀ ਮੈਰਿਟ ਵਿੱਚ ਆਏ ਹਨ ਜਿਸ ਨੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਹ ਸਕੂਲ ਦੇ ਚੇਅਰਮੈਨ ਰਾਜਦੀਪ ਸਿੰਘ, ਡਾਇਰੈਕਟਰ ਹਰਲੀਨ ਕੌਰ, ਪ੍ਰਿੰਸੀਪਲ ਰਕਸ਼ਾ ਵਰਮਾ ਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਜੋ ਹਮੇਸ਼ਾ ਬੱਚਿਆਂ ਦੇ ਚੰਗੇ ਭਵਿੱਖ ਲਈ ਨਵੇਂ-ਨਵੇਂ ਉਪਰਾਲੇ ਕਰਦੇ ਰਹਿੰਦੇ ਹਨ। ਜਿਸ ਦੇ ਸਦਕਾ ਸਕੂਲ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਸਕੂਲ ਹਮੇਸ਼ਾ ਆਪਣੇ ਮਿਹਨਤੀ ਬੱਚਿਆਂ ਤੇ ਮਾਣ ਮਹਿਸੂਸ ਕਰਦਾ ਹੈ ।ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ।