

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਤੋਂ ਅਸਲਾ ਬਰਾਮਦ ਖੰਨਾ : ਜਿਲ੍ਹਾ ਫਤਹਿਗੜ ਸਾਹਿਬ ਪੁਲਸ ਵਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਕੰਟਰੀ ਮੇਡ ਪਿਸਟਲ 32 ਬੋਰ ਸਮੇਤ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਇਸ ਸਫ਼ਲਤਾ ਸਬੰਧੀ ਐਸ. ਐਸ. ਪੀੲ ਡਾ. ਰਵਜੋਤ ਗਰੇਵਾਲ ਨੇ ਦਸਿਆ ਕਿ ਸਰਹਿੰਦ ਦੀ ਟੀਮ ਨੇ ਸਰਹਿੰਦ ਨਾਕਾਬੰਦੀ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸ਼ੀਆਂ ਸਾਹਿਲ ਅਤੇ ਗੁਰਕੀਰਤ ਸਿੰਘ ਨੂੰ ਕਾਬੂ ਕਰਕੇ ਉਹਨਾਂ ਪਾਸੇ 5 ਕੰਟਰੀ ਮੇਡ ਪਿਸਟਲ .32 ਬੋਰ ਸਮੇਤ 5 ਜਿੰਦਾ ਰੌਂਦ ਬਰਾਮਦ ਕਰਕੇ ਦੋਸ਼ੀਆਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਰਹਿੰਦ ਵਿੱਚ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਗਈ । ਐਸ. ਐਸ. ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਕੀਰਤ ਸਿੰਘ ਇੱਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ। ਇਹ ਦੋਵੇ ਦੋਸ਼ੀ ਗੈਂਗਸਟਰ ਅਰਸ਼ ਡੱਲਾ ਲਈ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅਮ੍ਰਿਤਸਰ ਰਾਹੀਂ ਕੰਮ ਕਰਦੇ ਸਨ, ਜੋ ਕਿ ਕਤਲ ਅਤੇ ਨਜ਼ਾਇਜ਼ ਅਸਲਿਆਂ ਦੇ ਮੁਕੱਦਮਿਆਂ ਵਿਚ ਜੇਲ੍ਹ ਵਿਚ ਬੰਦ ਹੈ । ਉਨ੍ਹਾਂ ਦੱਸਿਆ ਕਿ ਤੇਜਬੀਰ ਸਿੰਘ ਉਰਫ ਸਾਬੂ ਗੈਂਗਸਟਰ ਅਰਸ ਵੱਲ ਦਾ ਐਸੋਸੀਏਟ ਹੈ, ਜਿਸ ਨੇ ਅੰਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆ ਵਾਰਦਾਤਾਂ ਤੇ ਫਿਰੌਤੀਆਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਦੋਸ਼ੀਆਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ, ਜਿਨ੍ਹਾਂ ਨੂੰ ਸਮਾਂ ਰਹਿੰਦਿਆ ਹੀ ਕਾਬੂ ਕਰਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ । ਪਟਿਆਲਾ ਜੇਲ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਨੂੰ ਜੇਲ ਵਿਚੋ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ।