
Weather Update : ਚਾਦਰ ਵਾਂਗ ਜ਼ਮੀਨ ਤੇ ਵਿਛੀ ਪੁੱਤਾਂ ਵਾਂਗ ਪਾਲੀ ਫਸਲ, ਗੜ੍ਹੇਮਾਰੀ ਤੇ ਤੇਜ਼ ਮੀਂਹ ਕਾਰਨ ਕਿਸਾਨਾਂ ਦਾ
- by Jasbeer Singh
- March 30, 2024

ਚੰਡੀਗੜ੍ਹ- ਪੰਜਾਬ ਤੇ ਹਹਿਆਣਾ ਵਿੱਚ ਵੈਸਟਰਨ ਡਿਸਟਰਬ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਰਾਤ ਤੋਂ ਹੀ ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਗੜੇ ਵੀ ਪਏ ਹਨ। ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਖੇਤਰ ‘ਚ ਤੇਜ ਬਾਰਿਸ਼ ਅਤੇ ਹਵਾਵਾਂ ਦੇ ਚਲਦਿਆ ਕਈ ਥਾਵਾਂ ਤੇ ਕਣਕ ਦੀ ਫਸਲ ਧਰਤੀ ਤੇ ਵਿਛੀ। ਮੌਸਮ ਦਾ ਮਿਜਾਜ ਬਦਲਿਆ ਹੈ।ਇਸੇ ਤਰ੍ਹਾਂ ਅਬੋਹਰ - ਸਰਹਦੀ ਇਲਾਕੇ ਵਿਚ ਮੌਸਮ ਨੇ ਮਿਜਾਜ਼ ਬਦਲਿਆ ਹੈ। ਅਬੋਹਰ ਵਿਚ ਬਾਰਿਸ਼ ਦੇ ਨਾਲ ਗੜ੍ਹੇ ਵੀ ਪਏ ਹਨ। ਫਾਜਿਲਕਾ ਵਿਚ ਬਾਰਿਸ਼ ਨੇ ਖੇਤਾਂ ਵਿੱਚ ਖੜੀਆਂ ਫਸਲਾਂ ਜ਼ਮੀਨ ਉਤੇ ਵਿਛਾ ਦਿੱਤਾ ਹੈ। ਇਸ ਕਿਸਾਨਾਂ ਦੀ ਮਿਹਨਤ ਉਤੇ ਪਾਣੀ ਗਿਆ ਹੈ ਅਤੇ ਉਨ੍ਹਾਂ ਦੀ ਫਸਲਾਂ ਦੇ ਨੁਕਸਾਨ ਹੋਇਆ ਹੈ। ਮੋਗਾ ਜ਼ਿਲ੍ਹੇ ਵਿੱਚ ਰਾਤ ਨੂੰ ਹਲਕੀ ਬਾਰਿਸ਼ ਹੋਈ ਹੈ, ਜਿਸ ਦਾ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲਿਆ ਹੈ।ਰਾਜਪੁਰਾ ਵਿੱਚ ਹਲਕੀ ਫੁਲਕੀ ਬਾਰਿਸ਼ ਹਨੇਰੀ ਕਾਰਨ ਮੌਸਮ ਠੰਡਾ ਹੋਇਆ ਹੈ। ਤੇਜ਼ ਹਵਾਵਾਂ ਕਾਰਨ ਸੜਕਾਂ ਤੇ ਬੋਰਡ ਡਿੱਗੇ ਹੋਏ ਹਨ। ਕਾਰਾਂ ਬੱਸਾਂ ਵਾਲੇ ਲਾਈਟਾਂ ਜਗਾ ਕੇ ਚੱਲ ਰਹੇ ਹਨ ਦਿਨ ਦੇ ਵਿੱਚ ਹੀ ਹਨੇਰਾ ਛਾਇਆ ਹੋਇਆ ਹੈ। ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਤੂਫ਼ਾਨ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਸੂਬੇ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ ਬਦਲਾਅ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ਵਿੱਚ ਅੱਜ ਅਤੇ ਕੱਲ੍ਹ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਹਿੱਸਿਆਂ ਵਿੱਚ ਗੜੇ ਪੈਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਦਿਨ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ ਅਨੁਸਾਰ ਮੀਂਹ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤੱਕ ਹੇਠਾਂ ਆ ਸਕਦਾ ਹੈ।