July 6, 2024 00:42:05
post

Jasbeer Singh

(Chief Editor)

National

Weather Update: ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਇਲਾਕਿਆਂ ਵਿਚ 24 ਤੋਂ 27 ਫਰਵਰੀ ਤੱਕ ਅਲਰਟ

post-img

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪਹਾੜਾਂ ‘ਤੇ ਮੀਂਹ ਦੇ ਨਾਲ ਬਰਫਬਾਰੀ ਹੋ ਰਹੀ ਹੈ। ਮੈਦਾਨੀ ਇਲਾਕਿਆਂ ਵਿੱਚ ਗੜੇ ਪੈ ਰਹੇ ਹਨ। ਕੱਲ੍ਹ ਯਾਨੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਗੁਲਮਰਗ ਵਿੱਚ ਬਰਫ਼ੀਲਾ ਤੂਫ਼ਾਨ ਆਇਆ ਸੀ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਰਫ਼ਬਾਰੀ, ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।IMD ਦੇ ਅਨੁਸਾਰ 24 ਫਰਵਰੀ ਤੱਕ ਉੱਤਰੀ ਭਾਰਤ ਅਤੇ ਉੱਤਰ ਪੂਰਬੀ ਭਾਰਤ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। 24 ਫਰਵਰੀ ਨੂੰ ਇਕ ਤਾਜ਼ਾ ਪੱਛਮੀ ਗੜਬੜੀ ਆਪਣਾ ਅਸਰ ਦਿਖਾਏਗੀ। ਇਸ ਕਾਰਨ ਪੱਛਮੀ ਹਿਮਾਲੀਅਨ ਖੇਤਰ ਵਿਚ ਬਾਰਿਸ਼ ਦੀਆਂ ਗਤੀਵਿਧੀਆਂ ਮੁੜ ਸ਼ੁਰੂ ਹੋ ਸਕਦੀਆਂ ਹਨ। ਉੱਤਰ ਪੂਰਬੀ ਭਾਰਤ ਵਿੱਚ ਆਈਐਮਡੀ ਨੇ ਅਰੁਣਾਚਲ ਪ੍ਰਦੇਸ਼ ਵਿੱਚ 23 ਫਰਵਰੀ ਅਤੇ ਅਗਲੇ 2-3 ਦਿਨਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਸਾਮ ਅਤੇ ਮੇਘਾਲਿਆ ਵਿੱਚ 23 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਅਨੁਸਾਰ ਅਰੁਣਾਚਲ ਪ੍ਰਦੇਸ਼ ਵਿਚ 24-27 ਫਰਵਰੀ ਦੌਰਾਨ ਹਲਕੇ/ਦਰਮਿਆਨੇ ਮੀਂਹ/ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਆਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 24 ਅਤੇ 25 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਰਾਜਧਾਨੀ ਦਿੱਲੀ ਵਿੱਚ 25 ਤੋਂ 27 ਫਰਵਰੀ ਦਰਮਿਆਨ ਬੱਦਲ ਸੰਘਣੇ ਹੋ ਸਕਦੇ ਹਨ। ਮਾਰਚ ਦੇ ਸ਼ੁਰੂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਆਉਣ ਵਾਲੇ ਦੋ-ਤਿੰਨ ਦਿਨਾਂ ‘ਚ ਇਸ ਦੀ ਸਥਿਤੀ ਹੋਰ ਸਪੱਸ਼ਟ ਹੋ ਜਾਵੇਗੀ।ਸਕਾਈਮੈਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ ਖੇਤਰ ਵਿੱਚ ਥੋੜ੍ਹੇ ਸਮੇਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਅਤੇ ਉੱਤਰੀ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਤਰੀ ਮੱਧ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।  

Related Post