
Patiala News
0
ਨਵਜੋਤ ਸਿੰਘ ਧਾਲੀਵਾਲ ਦਾ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਤੇ ਸਵਾਗਤ
- by Jasbeer Singh
- August 30, 2025

ਨਵਜੋਤ ਸਿੰਘ ਧਾਲੀਵਾਲ ਦਾ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਤੇ ਸਵਾਗਤ ਪਟਿਆਲਾ, 30 ਅਗਸਤ 2025 : ਨਵਜੋਤ ਸਿੰਘ ਧਾਲੀਵਾਲ ਨੇ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਰੀਰਿਕ ਸਿੱਖਿਆ ਅਧਿਆਪਕਾਂ ਵੱਲੋਂ ਨਵਜੋਤ ਸਿੰਘ ਧਾਲੀਵਾਲ ਦਾ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਤੇ ਨਿੱਘਾ ਸਵਾਗਤ ਕੀਤਾ ਗਿਆ । ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਕਿਹਾ ਕਿ ਨਵਜੋਤ ਸਿੰਘ ਧਾਲੀਵਾਲ ਦੇ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਨਾਲ ਪਟਿਆਲੇ ਜ਼ਿਲ੍ਹਾ ਵਿੱਚ ਖੇਡਾਂ ਦਾ ਪੱਧਰ ਹੋਰ ਵੀ ਉੱਚਾ ਹੋਵੇਗਾ । ਇਸ ਮੌਕੇ ਹਰੀਸ਼ ਸਿੰਘ ਰਾਵਤ, ਸ਼ਸ਼ੀ ਮਾਨ, ਮਨਪ੍ਰੀਤ ਸਿੰਘ, ਸ੍ਰੀਮਤੀ ਹਰਦੀਪ ਕੌਰ, ਗੁਰਪ੍ਰੀਤ ਸਿੰਘ, ਮੋਂਟੀ ਅਤੇ ਹੋਰ ਮੋਜੂਦ ਸਨ ।