Petrol Diesel Prices: ਹੋਲੀ ਮੌਕੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
- by Jasbeer Singh
- March 25, 2024
Petrol Diesel Prices Today: ਕੌਮਾਂਤਰੀ ਬਾਜ਼ਾਰ (International market) ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਚ ਕੋਈ ਬਦਲਾਅ ਨਹੀਂ ਹੋਇਆ ਹੈ। ਸੋਮਵਾਰ ਨੂੰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 80.63 ਡਾਲਰ ਪ੍ਰਤੀ ਬੈਰਲ ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 85.43 ਡਾਲਰ ਪ੍ਰਤੀ ਬੈਰਲ ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ (Oil marketing companies petrol and diesel) ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 28 ਪੈਸੇ ਦਾ ਵਾਧਾ ਹੋਇਆ ਹੈ। ਛੱਤੀਸਗੜ੍ਹ ਚ ਕੱਲ੍ਹ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ 54 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਚ ਪੈਟਰੋਲ ਦੀ ਕੀਮਤ ਚ ਵਾਧਾ ਹੋਇਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 10 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਮੱਧ ਪ੍ਰਦੇਸ਼ ਚ ਪੈਟਰੋਲ 19 ਪੈਸੇ ਅਤੇ ਡੀਜ਼ਲ 18 ਪੈਸੇ ਸਸਤਾ ਹੋ ਗਿਆ ਹੈ। ਹਰਿਆਣਾ ਅਤੇ ਹਿਮਾਚਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 28 ਪੈਸੇ ਦਾ ਵਾਧਾ ਹੋਇਆ ਹੈ। ਛੱਤੀਸਗੜ੍ਹ ਚ ਕੱਲ੍ਹ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ 54 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਚ ਪੈਟਰੋਲ ਦੀ ਕੀਮਤ ਚ ਵਾਧਾ ਹੋਇਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 10 ਪੈਸੇ ਅਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ। ਮੱਧ ਪ੍ਰਦੇਸ਼ ਚ ਪੈਟਰੋਲ 19 ਪੈਸੇ ਅਤੇ ਡੀਜ਼ਲ 18 ਪੈਸੇ ਸਸਤਾ ਹੋ ਗਿਆ ਹੈ। ਹਰਿਆਣਾ ਅਤੇ ਹਿਮਾਚਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ - ਦਿੱਲੀ ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ - ਮੁੰਬਈ ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ - ਕੋਲਕਾਤਾ ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ - ਚੇਨਈ ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ? - ਨੋਇਡਾ ਚ ਪੈਟਰੋਲ 94.80 ਰੁਪਏ ਅਤੇ ਡੀਜ਼ਲ 87.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। - ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 94.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.61 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ ਚ ਪੈਟਰੋਲ 94.65 ਰੁਪਏ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ ਚ ਪੈਟਰੋਲ 105.53 ਰੁਪਏ ਅਤੇ ਡੀਜ਼ਲ 92.37 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੋਰਟ ਬਲੇਅਰ ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.