post

Jasbeer Singh

(Chief Editor)

Patiala News

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

post-img

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ ਪਟਿਆਲਾ, 14 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 51,791 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 37,862 ਮੀਟ੍ਰਿਕ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਲਿਫ਼ਟਿੰਗ ਦਾ ਕੰਮ ਵੀ ਨਾਲੋਂ ਨਾਲ ਜਾਰੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ ਪਨਗਰੇਨ ਵੱਲੋਂ 11194 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 6948 ਮੀਟ੍ਰਿਕ ਟਨ, ਪਨਸਪ ਵੱਲੋਂ 4523 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7513 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵਾਪਰੀਆਂ ਵੱਲੋਂ 7681 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 9 ਲੱਖ 17 ਹਜ਼ਾਰ 230 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ ।

Related Post