post

Jasbeer Singh

(Chief Editor)

National

ਖਾਲਿਸਤਾਨੀਆਂ ਨੂੰ ਸਰਕਾਰ ਨੇ ਕਦੋਂ ਦਾ ਅੱਤਵਾਦੀ ਐਲਾਨਿਆਂ ਹੋਇਆ ਹੈ : ਕੰਗਣਾ ਰਣੌਤ

post-img

ਖਾਲਿਸਤਾਨੀਆਂ ਨੂੰ ਸਰਕਾਰ ਨੇ ਕਦੋਂ ਦਾ ਅੱਤਵਾਦੀ ਐਲਾਨਿਆਂ ਹੋਇਆ ਹੈ : ਕੰਗਣਾ ਰਣੌਤ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਦੇ ਮੰਡੀ ਤੋਂ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੰਦਿਆਂ ਇੱਕ ਨਿੱਜੀ ਟੀਵੀ ਚੈਨਲ ’ਤੇ ਇੰਟਰਵਿਊ ਦੌਰਾਨ ਕੰਗਨਾ ਰਣੌਤ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਦੱਸਿਆ ਹੈ ਤੇ ਕਿਹਾ ਕਿ ਉਹਨਾਂ ਦੀ ਫਿਲਮ ਐਮਰਜੈਂਸੀ ਉੱਤੇ ਸਿਰਫ਼ ਕੁਝ ਕੁ ਲੋਕ ਹੀ ਇਤਰਾਜ਼ ਜਤਾ ਰਹੇ ਹਨ ਤੇ ਉਹ ਦੇਸ਼ ਨੂੰ ਸਾੜ ਦੇਣ ਦੀਆਂ ਧਮਕੀਆਂ ਦੇ ਰਹੇ ਹਨ ਤੇ ਮੈਨੂੰ ਵੀ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।ਇੰਟਰਵਿਊ ਦੌਰਾਨ ਕੰਗਨਾ ਰਣੌਤ ਨੇ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਜਰਨੈਲ ਸਿੰਘ ਭਿੰਡਰਾਂਵਾਲਿਆਂ ਵਾਲੇ ਇੱਕ ਸੰਤ ਹਨ ਤੇ ਉਹ ਇੱਕ ਮਹਾਨ ਕ੍ਰਾਂਤੀਕਾਰੀ ਸਨ ਪਰ ਮੇਰਾ ਇਹ ਮੰਨਣਾ ਹੈ ਕਿ ਜੋ ਮੰਦਰ ਵਿੱਚ ਏਕੇ 47 ਲੈ ਕੇ ਲੁਕ ਕੇ ਬੈਠਾ ਹੋਵੇ ਉਹ ਸੰਤ ਨਹੀਂ ਹੋ ਸਕਦਾ ਹੈ। ਉਸ ਸਮੇਂ ਉਹਨਾਂ ਨੂੰ ਅਜਿਹੇ ਮਾਰੂ ਹਥਿਆਰ ਸਨ ਜੋ ਸਿਰਫ਼ ਅਮਰੀਕਨ ਫੌਜ ਕੋਲ ਸਨ। ਕੰਗਨਾ ਨੇ ਕਿਹਾ ਕਿ ਖਾਲਿਸਤਾਨੀਆਂ ਨੂੰ ਸਰਕਾਰ ਨੇ ਕਦੋਂ ਦਾ ਅੱਤਵਾਦੀ ਐਲਾਨਿਆਂ ਹੋਇਆ ਹੈ। ਕੰਗਨਾ ਰਣੌਤ ਨੇ ਕਿਹਾ ਕਿ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਦੇਸ਼ ਅਤੇ ਪੰਜਾਬ ਦੇ ਬਹੁਗਿਣਤੀ ਲੋਕ ਸੰਤ ਮੰਨਦੇ ਹਨ, ਉਹ ਇੱਕ ਅੱਤਵਾਦੀ ਹੈ, ਜੇਕਰ ਜਰਨੈਲ ਸਿੰਘ ਭਿੰਡਰਾਂਵਾਲਾ ਇੱਕ ਅੱਤਵਾਦੀ ਹੈ ਤਾਂ ਮੇਰੀ ਫਿਲਮ ਆਉਣੀ ਚਾਹੀਦੀ ਹੈ। ਅਦਾਕਾਰਾ ਨੇ ਕਿਹਾ ਕਿ ਮੇਰੀ ਫਿਲਮ ਉੱਤੇ ਸਿਰਫ਼ ਕੁਝ ਲੋਕਾਂ ਨੂੰ ਇਤਰਾਜ਼ ਹੈ ਤੇ ਉਹੀ ਲੋਕ ਮੈਨੂੰ ਮਾਰਨ ਅਤੇ ਜਬਰ ਜਨਾਹ ਦੀਆਂ ਧਮਕੀਆਂ ਦੇ ਰਹੇ ਹਨ। ਕੰਗਨਾ ਨੇ ਕਿਹਾ ਕਿ ਮੈਨੂੰ ਨਹੀਂ ਸੀ ਪਤਾ ਸੀ ਸਿਰਫ਼ ਜਰਨੈਲ ਸਿੰਘ ਭਿੰਡਰਾਂਵਾਲਿਆਂ ਕਰਕੇ ਮੇਰੀ ਫਿਲਮ ਉੱਤੇ ਰੋਕ ਲਗਾਈ ਜਾਵੇਗਾ ਜੋ ਕਿ ਸਰਾਸਰ ਅਸੀਂ ਸੱਚ ਦਿਖਾਇਆ ਹੈ। ਮੇਰੀ ਫ਼ਿਲਮ ’ਚ ਕੋਈ ਚੀਜ਼ ਗ਼ਲਤ ਨਹੀਂ ਵਿਖਾਈ ਗਈ। ਚਾਰ ਇਤਿਹਾਸਕਾਰਾਂ ਨੇ ਪੂਰੀ ਕਹਾਣੀ ਨੂੰ ਤਸਦੀਕ ਕੀਤਾ ਹੈ। ਮੇਰੇ ਕੋਲ ਪੂਰੇ ਇਤਿਹਾਸਕ ਦਸਤਾਵੇਜ਼ ਮੌਜੂਦ ਹਨ। ਮੇਰੀ ਫ਼ਿਲਮ ਨੂੰ ਸੈਂਸਰ ਬੋਰਡ ਨੇ ਸਰਟੀਫ਼ੀਕੇਟ ਦਿੱਤਾ ਹੈ।

Related Post

Instagram