July 6, 2024 01:24:04
post

Jasbeer Singh

(Chief Editor)

Latest update

ਰਾਜ ਕੁਮਾਰ ਚੱਬੇਵਾਲ ਨੂੰ ਜਦੋਂ ਪੱਤਰਕਾਰਾਂ ਨੇ ਪੁੱਛ ਲਿਆ ਕਰਜ਼ੇ ਦੀ ਪੰਡ ਬਾਰੇ ਕਸੂਤਾ ਸਵਾਲ...

post-img

ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ।ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ।ਰਾਜ ਕੁਮਾਰ ਚੱਬੇਵਾਲ ਨੇ ਕਰਜ਼ਾ ਚੁੱਕਣ ਉਤੇ ਵੀ ਆਪ ਸਰਕਾਰ ਨੂੰ ਕੋਸਿਆ ਸੀ। ਹੁਣ ਰਾਜ ਕੁਮਾਰ ਚੱਬੇਵਾਲ ਦੇ ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਤਿੱਖੇ ਸਵਾਲ ਕੀਤੇ ਜਾ ਰਹੇ ਹਨ। ਇਸ ਦੌਰਾਨ ਚੱਬੇਵਾਲ ਨੂੰ ਸਵਾਲ ਪੁੱਛਿਆ ਗਿਆ ਕਿ ਉਹ ਕੱਲ੍ਹ ਤਾਂ ਆਪ ਸਰਕਾਰ ਨੂੰ ਕਰਜ਼ਾ ਚੁੱਕਣ ਲਈ ਬੁਰਾ-ਭਲਾ ਆਖ ਰਹੇ ਸਨ?, ਇਸ ਉਤੇ ਉਨ੍ਹਾਂ ਆਖਿਆ ਕਿ ਉਸ ਸਮੇਂ ਉਹ ਵਿਰੋਧੀ ਧਿਰ ਵਿਚ ਸਨ। ਬਾਕੀ ਉਹ ਮੁਖ ਮੰਤਰੀ ਨੂੰ ਮਿਲੇ ਹਨ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਪੰਜਾਬ ਸਿਰੋਂ ਕਰਜ਼ੇ ਦੀ ਪੰਡ ਹੌਲੀ ਕਰਨ ਲਈ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ।

Related Post