
ਕਿਹੜੀ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਹੋਵੇਗੀ ਚੰਗੀ,ਜਾਣੋ ਅੱਜ ਦਾ ਰਾਸ਼ੀਫਲ ...
- by Jasbeer Singh
- September 17, 2024
-1726548437.jpg)
17 ਸਤੰਬਰ 2024, ਮੰਗਲਵਾਰ ਭਾਦੋਂ ਸੁਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.45 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ। ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਲਾਭਕਾਰੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ। ਬ੍ਰਿਖ : ਕਿਸੇ ਵੱਡੇ ਆਦਮੀ ਦਾ ਸਾਫਟ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਬਹੁਤ ਹੈਲਪਫੁਲ ਹੋ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ। ਮਿਥੁਨ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ। ਕਰਕ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਲਿਖਣ-ਪੜ੍ਹਨ ਦਾ ਕੰਮ ਵੀ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ। ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ। ਕੰਨਿਆ : ਬੇਸ਼ਕ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾ ਨਾ ਸਕਣਗੇ ਤਾਂ ਵੀ ਉਹ ਆਪ ਨੂੰ ਮਾਨਸਿਕ ਤੌਰ ’ਤੇ ਅਪਸੈੱਟ ਜ਼ਰੂਰ ਰੱਖ ਸਕਣਗੇ, ਮਨ ਵੀ ਡਿਸਟਰਬ ਜਿਹਾ ਰਹੇਗਾ। ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਆਪ ਦੀ ਪਲਾਨਿੰਗ ਵੀ ਸਿਰੇ ਚੜ੍ਹੇਗੀ। ਬ੍ਰਿਸ਼ਚਕ : ਕੋਰਟ-ਕਚਹਿਰੀ ਦਾ ਕੰਮ ਹੋਵੇ ਜਾਂ ਸਰਕਾਰੀ ਲੈਵਲ ਦਾ ਕੋਈ ਕੰਮ ਹੋਵੇ, ਉਸ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ। ਧਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਕੰਮਕਾਜੀ ਭੱਜ-ਦੌੜ ਵਿਅਸਤਤਾ ਵੀ ਬਣੀ ਰਹੇਗੀ। ਮਕਰ : ਵ੍ਹੀਕਲਸ ਦੀ ਸੇਲ ਪਰਚੇਜ਼ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ। ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ-ਫਿਸਲਣ ਦਾ ਡਰ ਰਹੇਗਾ। ਮੀਨ : ਉਲਝਣਾਂ ਉਭਰ ਕੇ ਆਪ ਦੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜ ਸਕਦੀਆਂ ਹਨ, ਉਂਝ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਸਹੀ ਰਹੇਗਾ।
Related Post
Popular News
Hot Categories
Subscribe To Our Newsletter
No spam, notifications only about new products, updates.