post

Jasbeer Singh

(Chief Editor)

Latest update

ਕਿਹੜੀ ਰਾਸ਼ੀ ਵਾਲਿਆਂ ਦਾ ਸਿਹਤ ਸਿਤਾਰਾ ਹੋਵੇਗਾ ਕਮਜ਼ੋਰ ...

post-img

ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਸੰਤੋਖਜਨਕ ਰੱਖੇਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਅਤੇ ਮਨ ’ਚ ਟੈਨਸ਼ਨ ਪ੍ਰੇਸ਼ਾਨੀ ਵਧਣ ਦਾ ਡਰ ਰਹੇਗਾ। ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤੱਕ ਵੈਰ ਵਿਰੋਧ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਓਵਰਆਲ ਮਹੌਲ ਟੈਨਸ਼ਨ ਪ੍ਰੇਸ਼ਾਨੀ ਵਾਲਾ ਰਹੇਗਾ। ਮਿਥੁਨ : ਸਿਤਾਰਾ ਪੁਰਵ ਦੁਪਹਿਰ ਤੱਕ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵਿਪਰੀਤ ਅਤੇ ਉਲਝਣਾਂ ਵਾਲੇ ਹਾਲਾਤ ਬਣੇ ਰਹਿਣਗੇ। ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਰਹੇਗੀ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟਿਵਿਟੀ ਵਧਣ ਦਾ ਡਰ ਰਹੇਗਾ। ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣਾਈ ਰੱਖੇਗਾ ਪਰ ਬਾਅਦ ’ਚ ਸਫਲਤਾ ਦੇ ਰਸਤੇ ’ਚ ਰੁਕਾਵਟਾਂ ਉਭਰਣਗੀਆਂ। ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਆਮਦਨ ਅਤੇ ਕਾਰੋਬਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਘਟੀਆ ਲੋਕਾਂ ਤੋਂ ਖਤਰਾ ਵਧੇਗਾ। ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਰਹੇਗਾ ਪਰ ਬਾਅਦ ’ਚ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ। ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਖਰਚਿਆਂ ਵਾਲਾ ਪਰ ਬਾਅਦ ’ਚ ਸੋਚ-ਵਿਚਾਰ ’ਚ ਨੈਗੇਟਿਵਿਟੀ ਵਧਣ ਦਾ ਡਰ, ਮਨ ਵੀ ਟੈਂਸ ਜਿਹਾ ਰਹੇਗਾ। ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਵਿਪਰੀਤ ਅਤੇ ਨੈਗੇਟਿਵ ਹਾਲਾਤ ਨਾਲ ਨਜਿੱਠਣਾ ਪਵੇਗਾ। ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ ’ਚ ਸਮਾਂ ਧਨ ਲਾਭ ਵਾਲਾ ਬਣੇਗਾ। ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਜਨਰਲ ਹਾਲਾਤ ਬਿਹਤਰ ਰੱਖੇਗਾ ਪਰ ਬਾਅਦ ’ਚ ਅਫਸਰਾਂ ਦੇ ਰੁਖ ’ਚ ਸਖਤੀ ਵਧਣ ਦਾ ਡਰ। ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਸਿਹਤ, ਖਾਸ ਕਰ ਕੇ ਪੇਟ ਲਈ ਕਮਜ਼ੋਰ ਪਰ ਬਾਅਦ ’ਚ ਜਨਰਲ ਮਹੌਲ ’ਚ ਨੈਗੇਟਿਵਿਟੀ ਦਾ ਅਸਰ ਦੇਖਣ ਨੂੰ ਮਿਲੇਗਾ।

Related Post