
-1724930602.jpg)
National Sports Day 2024 : ਹਰ ਸਾਲ 29 ਅਗਸਤ ਨੂੰ ਭਾਰਤ 'ਚ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਦਾ ਦਿਨ ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨਚੰਦ ਦਾ ਜਨਮ ਦਿਨ ਹੈ। ਦਸ ਦਈਏ ਕਿ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਵਿਲੱਖਣ ਹਾਕੀ ਹੁਨਰ ਅਤੇ ਖੇਡ ਪ੍ਰਤੀ ਸਮਰਪਣ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਹਾਕੀ 'ਚ ਭਾਰਤ ਨੂੰ ਕਈ ਅੰਤਰਰਾਸ਼ਟਰੀ ਜਿੱਤਾਂ ਦਿਵਾਈਆਂ। ਦਸ ਦਈਏ ਕਿ ਰਾਸ਼ਟਰੀ ਖੇਡ ਦਿਵਸ ਦੇ ਮੌਕੇ 'ਤੇ ਮੇਜਰ ਧਿਆਨਚੰਦ ਦੇ ਜੀਵਨ ਅਤੇ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ। ਇਸ ਦਿਨ ਖੇਡਾਂ ਦੀ ਮਹੱਤਤਾ ਨੂੰ ਅੱਗੇ ਵਧਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਖੇਡਾਂ 'ਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਨਾਲ ਹੀ ਇਸ ਦਿਨ ਦੇਸ਼ ਦੇ ਖਿਡਾਰੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ 'ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਖੇਡਾਂ ਦੇ ਸਿਹਤ ਫਾਇਦੇ ਹੁੰਦੇ ਹਨ, ਇਸ ਲਈ ਇਸ ਦਿਨ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਜਾਂਦਾ ਹੈ। ਦੱਸਿਆ ਜਾਂਦਾ ਹੈ ਕਿ ਮੇਜਰ ਧਿਆਨਚੰਦ ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ। ਉਨ੍ਹਾਂ ਨੂੰ ਹਾਕੀ ਦਾ ਜਾਦੂਗਰ ਕਿਹਾ ਜਾਂਦਾ ਸੀ। ਕਿਉਂਕਿ ਉਨ੍ਹਾਂ ਨੇ ਆਪਣੇ ਅਦਭੁਤ ਹਾਕੀ ਹੁਨਰ ਨਾਲ ਦੁਨੀਆ ਨੂੰ ਹੈਰਾਨ ਕਰ ਦਿੱਤਾ। ਉਸਨੇ 1928, 1932 ਅਤੇ 1936 ਓਲੰਪਿਕ 'ਚ ਭਾਰਤ ਲਈ ਸੋਨ ਤਗਮੇ ਜਿੱਤੇ। ਧਿਆਨ ਚੰਦ ਭਾਰਤ ਦੇ ਹੀ ਨਹੀਂ ਸਗੋਂ ਪੂਰੀ ਦੁਨੀਆ ਦੇ ਸਰਵੋਤਮ ਹਾਕੀ ਖਿਡਾਰੀਆਂ 'ਚ ਗਿਣੇ ਜਾਂਦੇ ਸਨ।ਖੇਡਾਂ ਸਾਰਿਆਂ ਨੂੰ ਇਕਜੁੱਟ ਕਰਦੀਆਂ ਹਨ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਦੀਆਂ ਹਨ।ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਟੀਮ ਵਰਕ ਅਤੇ ਲੀਡਰਸ਼ਿਪ ਦੇ ਗੁਣ ਸਿਖਾਉਂਦੀਆਂ ਹਨ।ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ।ਖੇਡਾਂ 'ਚ ਜਿੱਤ ਦੇਸ਼ ਦਾ ਮਾਣ ਵਧਾਉਂਦੀ ਹੈ।ਰਾਸ਼ਟਰੀ ਖੇਡ ਦਿਵਸ ਕਿਵੇਂ ਮਨਾਇਆ ਜਾਂਦਾ ਹੈ?ਸਕੂਲਾਂ ਅਤੇ ਕਾਲਜਾਂ 'ਚ ਖੇਡ ਮੁਕਾਬਲੇ, ਲੇਖ ਲਿਖਣ ਮੁਕਾਬਲੇ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਦੇ ਹਨ।ਕਈ ਥਾਵਾਂ 'ਤੇ ਖੇਡ ਸਿਖਲਾਈ ਕੈਂਪ ਵੀ ਲਗਾਏ ਜਾਣਦੇ ਹਨ।ਇਸ ਦਿਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਇਨਾਮ ਦਿੱਤੇ ਜਾਣਦੇ ਹਨ।ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ।