ਪਤਨੀ ਨੇ ਕਰਵਾਇਆ ਪਤੀ ਤੇ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ ਪਟਿਆਲਾ, 16 ਜੂਨ : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇਪਤਨੀ ਦੀ ਸਿ਼ਕਾਇਤ ਦੇ ਆਧਾਰ ਤੇ ਪਤੀ ਦੇ ਖਿਲਾਫ਼ ਵੱਖ ਵੱਖ ਧਾਰਾਵਾਂ 115 (2), 126 (2), 351 (2), ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦੀਪਕ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰ. 71-ਏ ਨੇੜੇ ਦਸ਼ਮੇਸ਼ ਖਾਸਲਾ ਸਕੂਲ ਸਾਹਮਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪੂਜਾ ਸ਼ਰਮਾ ਪਤਨੀ ਦੀਪਕ ਵਾਸੀ ਨੇੜੇ ਦਸ਼ਮੇਸ਼ ਖਾਸਲਾ ਸਕੂਲ ਸਾਹਮਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇਦ ੱਸਿਆ ਕਿ 6 ਜੂਨ 2025 ਨੰੁ ਉਪਰੋਕਤ ਵਿਅਕਤੀ ਦੀਪਕ ਜੋ ਕਿ ਉਸਦਾ ਪਤੀ ਹੈ ਨੇਉਸ ਨਾਲ ਕੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
