post

Jasbeer Singh

(Chief Editor)

Punjab

ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ : ਰਾਜਪਾਲ ਕਟਾਰੀਆ

post-img

ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ : ਰਾਜਪਾਲ ਕਟਾਰੀਆ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈ. ਏ. ਐਸ ਅਫਸਰਾਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਸਮੀਖਿਆ ਕੀਤੀ। ਰਾਜਪਾਲ ਨੇ ਇਸ ਮੌਕੇ ਆਈ. ਏ. ਐਸ ਅਧਿਕਾਰੀਆਂ ਨਾਲ ਆਮ ਜਾਣ ਪਹਿਚਾਣ ਉਪਰੰਤ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ।ਉਨ੍ਹਾਂ ਕਿਹਾ ਸਭ ਮਿਲ ਜੁਲ ਕੇ ਸੂਬੇ ਦੀਆਂ ਭਲਾਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਦਾ ਯਤਨ ਕਰਨ ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਮੇਂ ਸਮੇਂ ‘ਤੇ ਵਿਕਾਸ ਕਾਰਜਾਂ ਅਤੇ ਭਾਲਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਉਹ ਖੁੱਦ ਸੂਬਾ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ ‘ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨਗੇ।

Related Post