
ਸੰਭਾਲ ਵਿਚ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ : ਯੂ. ਪੀ. ਸਰਕਾਰ
- by Jasbeer Singh
- November 28, 2024

ਸੰਭਾਲ ਵਿਚ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ : ਯੂ. ਪੀ. ਸਰਕਾਰ ਲਖਨਊ : ਭਾਰਤ ਦੇਸ਼ ਦੀ ਰਾਜਧਾਨੀ ਉੱਤਰ ਪ੍ਰਦੇਸ਼ ਸਰਕਾਰ ਸੰਭਲ ਵਿੱਚ ਹਾਲ ਹੀ ’ਚ ਹੋਈ ਹਿੰਸਾ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ। ਇਨ੍ਹਾਂ ਦੀ ਪਛਾਣ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪੋਸਟਰ ਲਾਏ ਜਾਣਗੇ । ਪਿਛਲੇ ਐਤਵਾਰ ਨੂੰ ਸੰਭਲ ਵਿੱਚ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ ਸੀ, ਜਿਸ ਵਿੱਚ ਚਾਰ ਲੋਕ ਮਾਰੇ ਗਏ ਸਨ । ਇਸ ਦੌਰਾਨ ਕੀਤੇ ਗਏ ਪਥਰਾਅ ਵਿੱਚ ਜਨਤਕ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ।ਰਾਜ ਸਰਕਾਰ ਦੇ ਬੁਲਾਰੇ ਨੇ ਅੱਜ ਕਿਹਾ, ‘ਸੂਬਾ ਸਰਕਾਰ ਸੰਭਲ ਵਿੱਚ ਹਿੰਸਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਰੁਖ ਅਪਣਾ ਰਹੀ ਹੈ। ਹਿੰਸਾ ਕਰਨ ਵਾਲਿਆਂ ਦੇ ਪੋਸਟਰ ਵੱਖ-ਵੱਖ ਥਾਵਾਂ ’ਤੇ ਲਾਏ ਜਾਣਗੇ ਅਤੇ ਉਨ੍ਹਾਂ ਕੋਲੋਂ ਹੀ ਨੁਕਸਾਨ ਦੀ ਵਸੂਲੀ ਕੀਤੀ ਜਾਵੇਗੀ । ਉਨ੍ਹਾਂ ਦੀ ਲਈ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਵੀ ਦਿੱਤਾ ਜਾ ਸਕਦਾ ਹੈ । ਦੂਜੇ ਪਾਸੇ ਭਾਜਪਾ ਨੇ ਅੱਜ ਆਖਿਆ ਕਿ ਸੰਭਲ ਜ਼ਿਲ੍ਹੇ ’ਚ ਹਾਲੀਆ ਹਿੰਸਕ ਘਟਨਾ ਲਈ ਜ਼ਿੰਮੇਵਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ।