post

Admin

(Chief Editor)

Crime

ਮਾਨਸਾ ਵਿਚ ਔਰਤ ਨੇ ਆਪਣੇ 3 ਬੱਚਿਆਂ ਨੂੰ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ

post-img

ਮਾਨਸਾ ਵਿਚ ਔਰਤ ਨੇ ਆਪਣੇ 3 ਬੱਚਿਆਂ ਨੂੰ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ

ਮਾਨਸਾ, 3 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਇਕ ਮਹਿਲਾ ਵਲੋਂ ਆਪਣੇ ਹੀ ਤਿੰਨ ਬੱਚਿਆਂ ਨੂੰ ਜਾਨੋਂ ਮਾਰਨ (Killing children) ਤੋਂ ਬਾਅਦ ਖੁਦ ਵੀ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਮੁਤਾਬਕ ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 `ਚ ਇੱਛਾ ਪੂਰਵਕ ਗੁਰਦੁਆਰਾ ਸਾਹਿਬ ਲਾਗੇ ਕਿਰਾਏ ਦੇ ਮਕਾਨ `ਚ ਆਪਣੇ ਬੱਚਿਆਂ ਨਾਲ ਰਹਿੰਦੀ ਵਿਧਵਾ ਸੰਦੀਪ ਕੌਰ (35) ਵੱਲੋਂ ਆਪਣੇ ਬੱਚਿਆਂ ਨੂੰ ਗਲ ਘੁੱਟ ਕੇ ਮਾਰਨ (strangle) ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ । ਘਟਨਾ ਵੀਰਵਾਰ ਦੁਪਹਿਰ ਕਰੀਬ 12 ਵਜੇ ਦੀ ਹੈ ਪਰ ਇਸ ਦਾ ਪਤਾ ਸ਼ਾਮ ਵੇਲੇ ਲੱਗਿਆ ਜਦੋ ਔਰਤ ਦਾ ਕੋਈ ਰਿਸ਼ਤੇਦਾਰ ਉਨ੍ਹਾਂ ਦੇ ਘਰ ਆਇਆ ।

ਕੀ ਕਾਰਨ ਮੰਨਿਆਂ ਜਾ ਰਿਹਾ ਹੈ ਅਜਿਹਾ ਕਰਨ ਦਾ

ਜਾਣਕਾਰੀ ਅਨੁਸਾਰ ਸੰਦੀਪ ਕੌਰ ਪਤਨੀ ਮਰਹੂਮ ਨਿੱਕਾ ਸਿੰਘ ਨੇ ਪਹਿਲਾਂ ਆਪਣੀ ਬੱਚੀ ਖੁਸ਼ਪ੍ਰੀਤ (12), ਪੁੱਤ ਵਿਸ਼ਵਾਸ ਸਿੰਘ (ਡੇਢ ਸਾਲ) ਤੇ ਧੀ ਸੁਮਨਦੀਪ (7) ਨੂੰ ਗਲ ਘੁੱਟ ਕੇ ਮਾਰ ਦਿੱਤਾ ਤੇ ਬਾਅਦ ਵਿਚ ਫਾਹਾ ਲੈ ਲਿਆ । ਖੁਦਕੁਸ਼ੀ ਦਾ ਕਾਰਨ ਆਰਥਿਕ ਤੰਗੀ ਮੰਨਿਆ ਜਾ ਰਿਹਾ ਹੈ । ਸੰਦੀਪ ਕੌਰ, ਜੋ ਮਜ਼ਦੂਰੀ ਕਰਦੀ ਸੀ, ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ । ਥਾਣਾ ਸਿਟੀ 2 ਮਾਨਸਾ ਦੀ ਪੁਲਸ ਨੇ ਮੌਕੇ `ਤੇ ਪਹੁੰਚ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ । ਥਾਣਾ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ (Investigation of the case) ਕਰ ਰਹੀ ਹੈ ।

Related Post

Instagram