post

Admin

(Chief Editor)

Haryana News

ਘਰ ਵਿੱਚ ਦਾਖਲ ਹੋ ਕੇ ਮਹਿਲਾ ਨਾਲ ਜਬਰ-ਜਨਾਹ

post-img

ਘਰ ਵਿੱਚ ਦਾਖਲ ਹੋ ਕੇ ਮਹਿਲਾ ਨਾਲ ਜਬਰ-ਜਨਾਹ

ਕਰਨਾਲ, 22 ਜੁਲਾਈ 20226 : ਹਰਿਆਣਾ (Haryana) ਸੂਬੇ ਦੇ ਸ਼ਹਿਰ ਕਰਨਾਲ ਦੇ ਇੱਕ ਪਿੰਡ ਵਿੱਚ ਇੱਕ ਮਹਿਲਾ ਨਾਲ ਜਬਰ-ਜਨਾਹ (Rape) ਅਤੇ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ ।

ਮਹਿਲਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੀ ਦੋਸ਼ ਲਗਾਇਆ

ਪੀੜਤਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਦੋਸ਼ ਲਗਾਇਆ ਕਿ ਮੁਲਜ਼ਮ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਜਦੋਂ ਉਹ ਘਰ ਵਿੱਚ ਇਕੱਲੀ ਸੀ ਤਾਂ ਉਸ ਨਾਲ ਜ਼ਬਰਦਸਤੀ ਕੀਤੀ । ਘਟਨਾ ਤੋਂ ਬਾਅਦ ਮੁਲਜ਼ਮ ਨੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ (Death threat) ਵੀ ਦਿੱਤੀ ।

ਮੁਲਜਮ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਘਟਨਾ ਤੋਂ ਬਾਅਦ ਪੀੜਤਾ ਘਬਰਾ ਗਈ ਅਤੇ ਉਸਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਘਟਨਾ ਬਾਰੇ ਦੱਸਿਆ । ਪਰਿਵਾਰਕ ਮੈਂਬਰਾਂ ਨੇ ਬੁਟਾਣਾ ਥਾਣੇ ਪਹੁੰਚ ਕੇ ਮੁਲਜ਼ਮ ਖਿ਼ਲਾਫ਼ ਸਿ਼ਕਾਇਤ ਦਿੱਤੀ । ਬੁਟਾਣਾ ਥਾਣਾ ਇੰਚਾਰਜ ਵਿਪਿਨ ਕੁਮਾਰ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖਿ਼ਲਾਫ਼ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ।

Related Post

Instagram