post

Admin

(Chief Editor)

Patiala News

ਪਾਤੜਾਂ ਦੇ ਪੁਰਾਣੇ ਬਸ ਅੱਡੇ ਤੇ ਮਹਿਲਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

post-img

ਪਾਤੜਾਂ ਦੇ ਪੁਰਾਣੇ ਬਸ ਅੱਡੇ ਤੇ ਮਹਿਲਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਪਾਤੜਾਂ, 20 ਅਗਸਤ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਪਾਤੜਾਂ (Pots) ਦੇੇ ਪੁਰਾਣੇ ਬੱਸ ਅੱਡੇ ਵਿਖੇ ਬੀਤੀ ਰਾਤ ਇਕ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਪਾਤੜਾਂ ਦੇ ਪੁਰਾਣੇ ਬੱਸ ਅੱਡੇ ਵਿਖੇ ਜੋ ਇਕ ਮਹਿਲਾ ਦਾ ਬੀਤੀ ਰਾਤ ਕੁੱਝ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਪਹਿਲਾਂ ਬੇਸਬਾਲ ਬੈਟ ਨਾਲ ਕੁੱਟਮਾਰ ਕਰਨ ਤੋਂ ਬਾਅਦ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਮਹਿਲਾ ਦੀ ਪਛਾਣ ਦਿਲਪ੍ਰੀਤ ਕੌਰ ਵਾਸੀ ਸੁੰਦਰ ਬਸਤੀ ਦੀ ਵਸਨੀਕ ਦੇ ਤੌਰ ਤੇ ਹੋਈ ਹੈ। ਦੱਸਣਯੋਗ ਹੈ ਕਿ ਇਸ ਦੌਰਾਨ ਇਕ ਆਟੋ ਰਿਕਸ਼ਾ ਚਾਲਕ ਵੀ ਜਖਮੀ ਹੋ ਗਿਆ ਸੀ ਦੀ ਪਛਾਣ ਲਖਵੀਰ ਸਿੰਘ ਦੇ ਤੌਰ ਤੇ ਹੋਈ ਹੈ, ਨੂੰ ਗੰਭੀਰ ਹਾਲਤ ਵਿਚ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ।

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਰ ਦਿੱਤੀ ਹੈ ਕਾਰਵਾਈ ਸ਼ੁਰੂ

ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਪਤਾ ਚਲਦਿਆਂ ਹੀ ਪਾਤੜਾਂ ਪੁਲਸ ਥਾਣੇ ਦੇ ਸਟੇਸ਼ਨ ਹਾਊਸ ਅਫ਼ਸਰ ਇੰਸਪੈਕਟਰ ਗਗਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ `ਤੇ ਪਹੁੰਚੇ । ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ । ਐਸ. ਐਚ. ਓ. (S. H. O.) ਗਗਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਘਟਨਾ ਦੇ ਵੱਖ-ਵੱਖ ਪਹਿਲੂਆਂ, ਜਿਸ ਵਿੱਚ ਇਸ ਪਿੱਛੇ ਦਾ ਮਕਸਦ ਵੀ ਸ਼ਾਮਲ ਹੈ, ਦੀ ਜਾਂਚ ਕੀਤੀ ਜਾ ਰਹੀ ਹੈ । ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Related Post

Instagram