
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ : ਰੇਖਾ ਅਗਰਵਾਲ
- by Jasbeer Singh
- February 13, 2025

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ : ਰੇਖਾ ਅਗਰਵਾਲ ਪਟਿਆਲਾ, 13 ਫਰਵਰੀ () : ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ ਹੈ ਸਬੰਧੀ ਆਖਦਿਆਂ ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ `ਆਪ` ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦੇਣ ਦਾ ਬਹੁਚਰਚਿਤ ਪ੍ਰੋਗਰਾਮ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੀ ਅਨੁਮਾਨਤ ਆਬਾਦੀ ਇੱਕ ਕਰੋੜ ਹੈ, ਇਸ ਲਈ `ਆਪ` ਸਰਕਾਰ `ਤੇ ਉਨ੍ਹਾਂ ਦਾ 36,000 ਕਰੋੜ ਰੁਪਏ ਦਾ ਬਕਾਇਆ ਹੈ । ਰੇਖਾ ਅਗਰਵਾਲ ਨੇ `ਆਪ` ਸਰਕਾਰ ਨੂੰ ਇਸ ਸਕੀਮ ਲਈ ਫੰਡ ਦੇਣ ਦੇ ਸਰੋਤਾਂ ਦਾ ਖੁਲਾਸਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਆਰਥਿਕਤਾ ਢਹਿ-ਢੇਰੀ ਹੋਣ ਦੀ ਕਗਾਰ `ਤੇ ਹੈ ਪਰ ਇਸ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰਨ ਲਈ ਫੰਡ ਕਿੱਥੋਂ ਲਿਆਏਗੀ ।ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਜਾਣਨ ਦਾ ਪੂਰਾ ਅਧਿਕਾਰ ਹੈ । ਉਨ੍ਹਾਂ ਕਿਹਾ ਕਿ `ਆਪ` ਨੇ ਇਸ ਵਾਅਦੇ ਨਾਲ ਪੰਜਾਬੀ ਔਰਤਾਂ ਦੀਆਂ ਵੋਟਾਂ ਹਾਸਲ ਕੀਤੀਆਂ ਹਨ। ਬਾਜਵਾ ਨੇ ਕਿਹਾ ਕਿ ਹੁਣ ਉਹ ਇਸ ਯੋਜਨਾ ਨੂੰ ਸ਼ੁਰੂ ਕਰਨ ਤੋਂ ਝਿਜਕ ਰਹੀ ਹੈ। ਸੀਨੀਅਰ ਮਹਿਲਾ ਕਾਂਗਰਸੀ ਆਗੂ ਰੇਖਾ ਅਗਰਵਾਲ ਨੇ ਕਿਹਾ ਕਿ ਸ਼ੁਰੂ ਵਿੱਚ ਉਪਰੋਕਤ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦੇਣ ਦਾ ਵਾਅਦਾ ਕੀਤਾ ਗਿਆ ਸੀ । ਹਾਲਾਂਕਿ ਜਦੋਂ ਲੋਕਾਂ ਅਤੇ ਮੀਡੀਆ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਦੇਰੀ ਬਾਰੇ ਸਵਾਲ ਚੁੱਕੇ ਤਾਂ ਯੋਜਨਾ ਨੂੰ ਸ਼ੁਰੂ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਨੇ ਮਈ 2024 ਵਿੱਚ ਐਲਾਨ ਕੀਤਾ ਕਿ ਇਹ ਰਕਮ ਵਧਾ ਕੇ 1100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ `ਆਪ` ਦਾ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਕੋਈ ਇਰਾਦਾ ਨਹੀਂ ਹੈ, ਇਸ ਲਈ ਉਹ ਨਵੇਂ ਬਹਾਨੇ ਬਣਾ ਰਹੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.