Punjab
ਔਰਤਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦਾ ਮਹਿਲਾ ਕਮਿਸ਼ਨ ਲਿਆ ਸੋ-ਮੋਟੋ ਨੋਟਿਸ
ਔਰਤਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦਾ ਮਹਿਲਾ ਕਮਿਸ਼ਨ ਲਿਆ ਸੋ-ਮੋਟੋ ਨੋਟਿਸ ਚੰਡੀਗੜ੍ਹ, 14 ਮਈ 2026 : ਪੰਜਾਬੀ ਵੈਬਸੀਰੀਜ ਵਿਚ ਔਰਤਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ ਸਬੰਧੀ ਮਹਿਲਾ ਕਮਿਸ਼ਨ ਵਲੋਂ ਸੋ-ਮੋਟੋ ਨੋਟਿਸ ਲਿਆ ਗਿਆ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਐਕਟਰ ਯੋਗਰਾਜ ਸਿੰਘ ਵੱਲੋਂ ਜੋ ਇਕ ਪੰਜਾਬੀ ਵੈਬਸੀਰੀਜ਼ ਬਣਾਈ ਗਈ ਹੈ ਦੇ ਵਿੱਚ ਔਰਤਾਂ ਪ੍ਰਤੀ ਬਹੁਤ ਹੀ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੀਆਂ ਮਹਿਲਾਵਾਂ ਦੀ ਅਗਵਾਈ ਕਰ ਰਹੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਲਿਆ ਹੈ । ਦੱਸਣਯੋਗ ਹੈ ਕਿ ਇਸ ਸਬੰਧ ਵਿਚ ਹੀ ਇਕ ਐਡਵੋਕੇਟ ਵਲੋਂ ਵੀ ਐਸ. ਐਸ. ਪੀ. ਨੂੰ ਸਿ਼ਕਾਇਤ ਦੇ ਕੇ ਕੇੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
