go to login
post

Jasbeer Singh

(Chief Editor)

Patiala News

ਦੇਸ਼ ਦਾ ਭਵਿੱਖ ਬਦਲਣ ਲਈ ਭਾਜਪਾ ਖਿਲਾਫ਼ ਇਕਜੁੱਟ ਹੋਵੇ ਮਹਿਲਾ ਸ਼ਕਤੀ: ਪ੍ਰਿਅੰਕਾ

post-img

ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਅੱਜ ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੇ ਕਸਬਾ ਬਹਾਦਰਗੜ੍ਹ ਵਿੱਚ ਮਹਿਲਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਕੌਮੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਮਹਿਲਾ ਸ਼ਕਤੀ ਨੂੰ ਭਾਜਪਾ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਦੇਸ਼ ਅੰਦਰ ਤਕਰੀਬਨ ਅੱਧੀ ਆਬਾਦੀ ਹੈ, ਜੇਕਰ ਉਹ ਇਕਜੁੱਟ ਹੋ ਜਾਣ ਤਾਂ ਉਹ ਦੇਸ਼ ਦਾ ਭਵਿੱਖ ਬਦਲ ਸਕਦੀਆਂ ਹਨ। ਭਾਜਪਾ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਧਰਮ ਵਿੱਚ ਵੰਡੀਆਂ ਪਾ ਰਹੀ ਹੈ। ਪੰਜਾਬ, ਪੰਜਾਬੀਅਤ ਤੇ ਕਿਸਾਨਾਂ ਦੀ ਗੱਲ ਕਰਦਿਆਂ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਪੰਜਾਬ ਨੂੰ ਕੇਂਦਰ ਸਰਕਾਰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਮੌਕੇ ਧਰਮਵੀਰ ਗਾਂਧੀ ਤੇ ਗੁਰਸ਼ਰਨ ਕੌਰ ਰੰਧਾਵਾ ਸਮੇਤ ਕਈ ਹੋਰਨਾਂ ਨੇ ਵੀ ਸੰਬੋਧਨ ਕੀਤਾ।

Related Post