
ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਕੀਤੇ ਜਾ ਰਹੇ ਹਨ ਕਾਰਜ : ਹਰਚੰਦ ਸਿੰਘ ਬਰਸਟ
- by Jasbeer Singh
- May 24, 2025

ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਕੀਤੇ ਜਾ ਰਹੇ ਹਨ ਕਾਰਜ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪਟਿਆਲਾ, 24 ਮਈ 2025 : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਦਿਨ-ਰਾਤ ਕਾਰਜ ਕਰ ਰਹੀ ਹੈ। ਪੰਜਾਬ ਦੀ ਬਦਲਦੀ ਨੁਹਾਰ ਸੂਬੇ ਦੇ ਵਿਕਾਸ ਨੂੰ ਦਰਸ਼ਾਉਂਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਵੱਲੋਂ ਕੀਤਾ ਗਿਆ। ਅੱਜ ਸ. ਬਰਸਟ ਨੇ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਨਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਸ. ਬਰਸਟ ਵੱਲੋਂ ਜਲਦ ਤੋਂ ਜਲਦ ਸਮੱਸਿਆਵਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਮੇਸ਼ਾ ਲੋਕਾਂ ਦੇ ਨਾਲ ਖੜੀ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ਤੇ ਨਕੇਲ ਪਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ, ਤਾਂ ਜੋ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਦਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਜਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਇਆ ਕਰਵਾਉਣਾ ਹੈ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਤਰੱਕੀ ਨੂੰ ਮੁੱਖ ਰੱਖ ਕੇ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਸਮੇਤ ਸਾਰੇ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਅਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਕਾਰਜ ਵੀ ਜੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਪ੍ਰਭਦੀਪ ਸਿੰਘ ਸਰਪੰਚ ਨਿਰਵਾਨ, ਅਕਾਸ਼ਦੀਪ ਸਿੰਘ ਸਰੰਪਚ ਜੱਲ੍ਹਾ, ਹਰਵਿਦੰਰ ਸਿੰਘ, ਜਗਰੂਪ ਸਿੰਘ, ਬਲਵੰਤ ਸਿੰਘ, ਅਨੁਰਾਗ ਪਾੱਲ, ਅਮਨਦੀਪ ਸਿੰਘ ਮੌੜ ਕਲਾਂ, ਗੁਰਮੀਤ ਸਿੰਘ, ਹਰਭੁਪਿੰਦਰ ਸਿੰਘ ਰਾਠੀ, ਬਲਜਿੰਦਰ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ।
Related Post
Popular News
Hot Categories
Subscribe To Our Newsletter
No spam, notifications only about new products, updates.