
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ
- by Jasbeer Singh
- August 29, 2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ -ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 3 ਸਤੰਬਰ ਤੱਕ ਵਧਾਈ ਗਈ –ਅਮਰਿੰਦਰ ਸਿੰਘ ਟਿਵਾਣਾ ਪਟਿਆਲਾ 29 ਅਗਸਤ 2025 : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵੱਲੋਂ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸ਼ਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 8 ਸਤੰਬਰ ਤੱਕ ਕਰ ਦਿੱਤਾ ਜਾਵੇਗਾ ਅਤੇ ਚੋਣ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ 2025 ਨੂੰ ਕੀਤੀ ਜਾਵੇਗੀ। ਉਹਨਾਂ ਸਭ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਹੋਣ ‘ ਤੇ ਦਾਅਵਾ ਜਾਂ ਇਤਰਾਜ ਦਾਖ਼ਲ ਕਰਨ ਲਈ 3 ਸਤੰਬਰ ਤੋਂ ਪਹਿਲਾਂ ਆਪਣੇ ਦਾਅਵੇ ਜਾਂ ਇਤਰਾਜ਼ ਜਰੂਰ ਦਾਖ਼ਲ ਕਰਨ ।