post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਵਿਖੇ 'ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ' ਬਾਰੇ ਕਰਵਾਈ ਵਰਕਸ਼ਾਪ

post-img

ਪੰਜਾਬੀ ਯੂਨੀਵਰਸਿਟੀ ਵਿਖੇ 'ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ' ਬਾਰੇ ਕਰਵਾਈ ਵਰਕਸ਼ਾਪ ਪਟਿਆਲਾ, 11 ਅਕਤੂਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਥੀਮ 'ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ' ਸੀ । ਸੈਂਟਰ ਮੁਖੀ, ਪ੍ਰੋ. ਸ਼ੈਲਿੰਦਰ ਸੇਖੋਂ ਨੇ 'ਸੈਂਟਰ' ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ‘ਸੈਂਟਰ’ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ ਗਿਆ । ਇਸ ਵਰਕਸ਼ਾਪ ਦਾ ਮਕਸਦ ਵਿਦਿਆਰਥੀਆਂ ਨੂੰ 'ਮਾਨਸਿਕ ਸਿਹਤ' ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਵੀ ਸੀ। ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਡਾ. ਨੈਨਾ ਸ਼ਰਮਾ (ਐਸੋਸੀਏਟ ਪ੍ਰੋਫ਼ੈਸਰ, ਸੀ.ਡੀ.ਓ.ਈ.) ਨੇ ਆਪਣੇ ਲੈਕਚਰ ਵਿੱਚ ‘ਮਾਨਸਿਕ ਸਿਹਤ’ ਦੀ ਮਹੱਤਤਾ ਤੇ ਫੋਕਸ ਕੀਤਾ ਅਤੇ ਵਿਦਿਆਰਥੀਆਂ ਨਾਲ ਬਹੁਤ ਹੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ । ਉਹਨਾਂ ਨੇ ‘ਮਾਨਸਿਕ ਦਬਾਅ’ ਦੇ ਕਾਰਨ ਅਤੇ ਇਹਨਾਂ ਤੋਂ ਮੁਕਤ ਕਿਵੇਂ ਹੋਇਆ ਜਾ ਸਕਦਾ ਹੈ, ਆਦਿ ਖਾਸ ਪੱਖਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ । ਸੈਂਟਰ ਵੱਲੋਂ 'ਵਿਸ਼ਵ ਮਾਨਸਿਕ ਸਿਹਤ ਦਿਵਸ’ ਸਬੰਧੀ ਮਿਤੀ 10.10.2024.ਨੂੰ ਵਿਦਿਆਰਥੀਆਂ ਦੀ ਪੋਸਟਰ ਪ੍ਰਤੀਯੋਗਿਤਾ ਵੀ ਕਰਵਾਈ ਗਈ। ਮਾਨਸਿਕ ਸਿਹਤ ਦੇ ਵੱਖ-ਵੱਖ ਪਹਿਲੂਆਂ ਤੇ ਅਧਾਰਿਤ ਵਿਦਿਆਰਥੀਆਂ ਵੱਲੋਂ ਬਹੁਤ ਹੀ ਖ਼ੂਬਸੂਰਤ ਪੋਸਟਰ ਬਣਾਏ ਗਏ। ਇਸ ਪੋਸਟਰ ਪ੍ਰਤਿਯੋਗਤਾ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਪ੍ਰਤੀਯੋਗਤਾ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੌਰਾਨ ਇਨਾਮ ਵੰਡੇ ਗਏ। ਵਰਕਸ਼ਾਪ ਦੇ ਅੰਤ ਵਿੱਚ ਡੀਨ ਫੈਕਲਟੀ ਆਫ਼ ਐਜੂਕੇਸ਼ਨ ਪ੍ਰੋ. ਪੁਸ਼ਪਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ । ਮੰਚ ਸੰਚਾਲਨ ਦਾ ਕਾਰਜ ਡਾ. ਰਮਿੰਦਰਜੀਤ ਕੌਰ ਨੇ ਬਾਖੂਬੀ ਨਿਭਾਇਆ। ਇਹ ਵਰਕਸ਼ਾਪ 350 ਦੇ ਕਰੀਬ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸਫ਼ਲਤਾਪੂਰਵਕ ਸੰਪੰਨ ਹੋਈ।

Related Post